ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਧੰਨ ਧੰਨ ਮਾਤਾ ਗੁਜਰ ਕੌਰ ਜੀ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਮਿਤੀ 20 ਤੋਂ 23 ਦਸੰਬਰ ਨੂੰ ਮੁੱਖ ਸ਼ਹੀਦੀ ਸਮਾਗਮ ਦੇ ਰੂਪ ਵਿੱਚ ਮਨਾਇਆ ਗਿਆ।ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਪੰਜ਼ ਬਾਣੀਆਂ ਦੇ ਨਿਤਨੇਮ ਕੀਤੇ ਗਏ।ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਅਤੇ ਢਾਡੀ ਵਾਰਾਂ ਨਾਲ ਹਾਜ਼ਰੀ ਭਰੀ ਗਈ।ਪੰਜਾਬੀ ਵਿਭਾਗ ਦੇ ਮੁਖੀ ਬਲਵੀਰ ਸਿੰਘ ਸੈਣੀ ਵਲੋਂ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦਾ ਸੰਖੇਪ ਇਤਿਹਾਸ ਦੱਸਿਆ ਗਿਆ।ਬੱਚਿਆਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਰਾਹ ‘ਤੇ ਚੱਲਣ ਦੀ ਪ੍ਰੇਰਨਾ ਅਤੇ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ।ਇਸ ਉਪਰੰਤ ਚੀਫ ਕੋਆਰਡੀਨੇਟਰ ਅਤੇ ਕੌਂਸਲਰ ਭਾਈ ਬਿਕਰਮਜੀਤ ਸਿੰਘ ਖਾਲਸਾ ਵਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ ਸਿੱਖ ਇਤਿਹਾਸ ਦੇ ਪੰਨਿਆਂ ਨੂੰ ਸੰਗਤਾਂ ਨਾਲ ਸਾਂਝੇ ਕੀਤਾ ਗਿਆ ਅਤੇ ਬੱਚਿਆਂ ਨੂੰ ਸਿੱਖੀ ਸਿਦਕ ਕੇਸਾਂ ਸਵਾਸਾਂ ਸੰਗ ਨਿਭਾਉਣ ਸਬੰਧੀ ਵਿਚਾਰ ਪੇਸ਼ ਕੀਤੇ ਗਏ।ਅਰਦਾਸ ਬੇਨਤੀ ਅਤੇ ਹੁਕਮਨਾਮੇ ਉਪਰੰਤ ਸੰਗਤਾਂ ਵਿੱਚ ਗੁਰੂ ਦੀਆਂ ਦੇਗਾਂ ਵਰਤਾਈਆਂ ਗਈਆਂ।ਅੰਤ ਵਿੱਚ ਪ੍ਰਿੰਸੀਪਲ ਰਵਿੰਦਰ ਕੌਰ ਨੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …