ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਧੰਨ ਧੰਨ ਮਾਤਾ ਗੁਜਰ ਕੌਰ ਜੀ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਅਕਾਲ ਅਕੈਡਮੀ ਸੰਘਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਸਟਾਫ ਅਤੇ ਵਿਦਿਆਰਥੀਆਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ, ਸ਼ਬਦ ਕੀਰਤਨ ਕੀਤੇ ਗਏ।ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਸਾਰੇ ਪਰਿਵਾਰ, ਮਾਤਾ ਗੁਜਰੀ ਜੀ, ਵੱਡੇ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤਾਂ ਬਾਰੇ ਜਾਣੂ ਕਰਵਾਇਆ ਗਿਆ।ਅੰਤ ‘ਚ ਅਕੈਡਮੀ ਦੇ ਪ੍ਰਿੰਸੀਪਲ ਮਨਦੀਪ ਕੌਰ ਵਲੋਂ ਸਪੀਚ ਰਾਹੀਂ ਬੱਚਿਆਂ ਨੂੰ ਇਹਨਾਂ ਦਿਨਾਂ ਵਿੱਚ ਵੱਧ ਤੋਂ ਵੱਧ ਪਾਠ ਤੇ ਸਿਮਰਨ ਕਰਨ ਲਈ ਪ੍ਰੇਰਿਤ ਕੀਤਾ ਗਿਆ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …