Friday, July 5, 2024

ਕੈਪਟਨ ਅਮਰਿੰਦਰ ਸਿੰਘ ਤੇ ਡਾ. ਦਲਜੀਤ ਸਿੰਘ ਦੇ ਆਉਣ ਨਾਲ ਅੰਮ੍ਰਿਤਸਰ ‘ਚ ਹੋਵੇਗਾ ਸਖਤ ਮੁਕਾਬਲਾ

PPN200320

ਅੰਮ੍ਰਿਤਸਰ, 21 ਮਾਰਚ ( ਪੰਜਾਬ ਪੋਸਟ ਬਿਊਰੋ)-  ਗੁਰੂ ਨਗਰੀ ਅੰਮ੍ਰਿਤਸਰ ਦੀ ਸੰਸਦੀ ਸੀਟ ਤੋਂ ਮੁਕਾਬਲਾ ਉਸ ਸਮੇਂ ਸਖਤ ਹੋ ਗਿਆ ਜਦ ਕਾਂਗਰਸ ਨੇ ਕੈਪਟਨ ਅਮਰਿੰਦਰ  ਸਿੰਘ ਅਤੇ ਆਮ ਆਦਮੀ ਪਾਰਟੀ ਨੇ ਅੱਖਾਂ ਦੇ ਰੋਗਾਂ ਦੇ ਮਾਹਿਰ ਪਦਮ ਸ੍ਰੀ ਡਾ. ਦਲਜੀਤ ਸਿੰਘ ਟਿਕਟ ਦੇ ਕੇ ਮੈਦਾਨ ਵਿੱਚ ਉਤਾਰ ਦਿੱਤਾ ।
ਇਥੋਂ ਤਿੰਨ ਵਾਰ ਨੁਮਾਇੰਦਗੀ ਕਰ ਚੁੱਕੇ ਸਾਬਕਾ ਕ੍ਰਿਕਟਰ ਤੇ ਤੇਜ਼ ਤਰਾਰ ਆਗੂ ਨਵਜੋਤ ਸਿੰਘ ਸਿੱਧੂ ਨੂੰ  ਅਕਾਲੀ ਦਲ ਨਾਲ ਪਏ ਵਖਰੇਵੇਂ ਅਤੇ ਭਾਜਪਾ ਨਾਲ ਨਾਰਾਜਗੀ ਕਾਰਣ ਇਸ ਵਾਰ ਟਿਕਟ ਤੋਂ ਮਹਿਰੂਮ ਕਰਕੇ ਇਸ ਵਾਰ ਭਾਜਪਾ ਦੇ ਸੀਨੀਅਰ ਆਗੂ ‘ਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਅਰੁਣ ਜੇਤਲੀ ਨੂੰ ਉਮੀਦਵਾਰ ਬਣਾਇਆ ਗਿਆ ਸੀ । ਭਾਜਪਾ ਦੇ ਤਾਕਤਵਰ ਸਮਝੇ ਜਾਂਦੇ ਉਮੀਦਵਾਰ ਸ੍ਰੀ ਅਰੁਣ ਜੇਤਲੀ ਨੂੰ ਜਬਰਦਸਤ ਟੱਕਰ ਦੇਣ ਲਈ ਕਾਂਗਰਸ ਹਾਈ ਕਮਾਂਡ ਪੰਜਾਬ ਦੇ ਸਾਬਕਾ ਮੁੱਖ ਮੰਤਰੀ ‘ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਪੰਜਾਬ ਨੂੰ ਮੈਦਾਨ ਵਿੱਚ ਉਤਾਰਿਆ ਸੀ । ਲੇਕਿਨ ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਸੰਸਦੀ ਸੀਟ ਸਬੰਧੀ ਵਾਪਰੇ ਘਟਨਾਕ੍ਰਮ ਨੂੰ ਦੇਖਦਿਆਂ ਹੁਣ ਸੂਫੀ ਗਾਇਕ ਰਬੀ ਸ਼ੇਰ ਗਿੱਲ ਦੀ ਜਗ੍ਹਾ ਅੰਮ੍ਰਿਤਸਰ ਦੀ ਉਘੀ ਸ਼ਖਸ਼ੀਅਤ ਪਦਮ ਸ਼੍ਰੀ ਡਾ. ਦਲਜੀਤ ਸਿੰਘ ਨੂੰ ਉਮੀਦਵਾਰ ਬਣਾ ਕੇ ਮੁਕਾਬਲੇ ਨੂੰ ਦਿਲਚਸਪ ਬਣਾ ਦਿੱਤਾ ਹੈ।
ਪਦਮ ਸ੍ਰੀ ਡਾ. ਦਲਜੀਤ ਸਿੰਘ ਦਾ ਸ਼ੁਮਾਰ ਅੰਮ੍ਰਿਤਸਰ ਦੇ ਇਮਾਨਦਾਰ ਤੇ ਸ਼ਰੀਫ ਇਨਸਾਨ ਵਜੋਂ ਲਿਆ ਜਾਂਦਾ ਹੈ, ਜਿੰਨਾ ਨੇ ਸਭ ਤੋਂ ਪਹਿਲਾਂ ਅੱਖਾਂ ਦੇ ਆਪਰੇਸ਼ਨ ਕਰਕੇ ਨਾ ਸਿਰਫ ਨਵਾਂ ਕੀਰਤੀਮਾਨ ਅੰਜ਼ਾਮ ਦਿਤਾ ਬਲਕਿ ਅੱਖਾ ਦੇ ਰੋਗਾਂ ਦੇ ਇਲਾਜ਼ ਲਈ ਅੰਮ੍ਰਿਤਸਰ ਦਾ ਨਾਮ ਵਿਸ਼ਵ ਪੱਧਰ ‘ਤੇ ਲੈ ਆਂਦਾ । ਡਾ. ਦਲਜੀਤ ਸਿੰਘ ਪਿਛਲੇ 40 ਸਾਲਾਂ ਤੋਂ ਅੱਖਾਂ ਦੇ ਹਜਾਰਾਂ ਓਪਰੇਸ਼ਨ ਕਰਕੇ ਮਰੀਜ਼ਾਂ ਨੂੰ ਨਵਾਂ ਜੀਵਨ ਦੇ ਚੁੱਕੇ ਹਨ ।
ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਡਾ. ਦਲਜੀਤ ਸਿੰਘ ਦੇ ਮੈਦਾਨ ਵਿੱਚ ਆਉਣ ਨਾਲ ਆਪ ਪਾਰਟੀ ਦੇ ਮੁਖੀ ਕੇਜਰੀਵਾਲ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਅਰੰਭੀ ਮੁਹਿੰਮ ਨੂੰ ਅੰਮ੍ਰਿਤਸਰ ਵਿੱਚ ਭਰਵਾਂ ਹੁੰਗਾਰਾ ਮਿਲੇਗਾ ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply