ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ
ਦੀਆਂ ਵਿਦਿਆਰਥਣਾਂ ਨੇ ਗੁਰਮਤਿ ਗਿਆਨ ਦੇ ਇਮਤਿਹਾਨ ’ਚ ਭਾਗ ਲੈਂਦਿਆਂ ਸ਼ਾਨਦਾਰ ਇਨਾਮ ਹਾਸਲ ਕੀਤੇ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਹ ਇਮਤਿਹਾਨ ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਵਿਖੇ ਕਰਵਾਇਆ ਗਿਆ ਸੀ।ਉਨ੍ਹਾਂ ਕਿਹਾ ਕਿ ਉਕਤ ਇਮਤਿਹਾਨ ’ਚ ਵਿਦਿਆਰਥਣਾਂ ਹਰਮੀਤ ਕੌਰ ਨੇ 3100, ਪ੍ਰਭਲੀਨ ਕੌਰ ਨੇ 2100, ਅਨੁਰੀਤ ਕੌਰ ਨੇ 1100 ਰੁਪਏ (ਤਿੰਨੇ 8ਵੀਂ ਜਮਾਤ), 9ਵੀਂ ਦੀ ਪੰਥਪ੍ਰੀਤ ਕੌਰ ਨੇ 2100 ਅਤੇ ਮੁਸਕਾਨ ਕੌਰ ਨੇ 3100, ਸਿਮਰਨਪ੍ਰੀਤ ਕੌਰ ਨੇ 1100 ਰੁਪਏ (ਦੋਵੇਂ 10ਵੀਂ ਜਮਾਤ) ਨੇ ਨਕਦ ਰਾਸ਼ੀ ਦੇ ਇਨਾਮ ਪ੍ਰਾਪਤ ਕੀਤੇ ਹਨ।
ਇਸ ਮੌਕੇ ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ ਨੂੰ ਗੁਰਮਤਿ ਗਿਆਨ ਨਾਲ ਜੁੜਣ ਲਈ ਪ੍ਰੇਰਿਤ ਕੀਤਾ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media