ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਦੁਆਰਾ 22 ਜਨਵਰੀ 2015 ਤੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ‘ਬੇਟੀ ਬਚਾਉ ਬੇਟੀ
ਪੜ੍ਹਾਉ’ ਤਹਿਤ ਲੜਕੀਆਂ ਦੀ ਸਮਾਜ ਵਿੱਚ ਭਾਗੀਦਾਰੀ ਵਧਾਉਣ ਅਤੇ ਸ਼ਸ਼ਕਤੀਕਰਨ ਲਈ ਅੰਮ੍ਰਿਤਸਰ ਜਿਲ੍ਹੇ ਵਿੱਚ ਵੱਖ-ਵੱਖ ਸਹਿਯੋਗੀ ਵਿਭਾਗਾਂ ਦੁਆਰਾ ਗਤੀਵਿਧੀਆਂ ਕਰਵਾਈਆ ਜਾ ਰਹੀਆਂ ਹਨ।‘ਬੇਟੀ ਬਚਾਉ ਬੇਟੀ ਪੜ੍ਹਾਉ’ ਅਧੀਨ ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਲਗਭਗ 40 ਲੜਕੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਵੇਗੀ ਤਾਂ ਜੋ ਲੜਕੀਆਂ ਸਰਕਾਰੀ ਅਤੇ ਗੈਰ ਸਰਕਾਰੀ ਵਿਭਾਗਾਂ ਵਿੱਚ ਰੁਜ਼ਗਾਰ ਪ੍ਰਾਪਤ ਕਰ ਸਕਣ।
ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਰਿਜ਼ਨਲ ਟਰਾਂਸਪੋਰਟ ਅਥਾਰਟੀ ਦੇ ਸਹਿਯੋਗ ਦੁਆਰਾ 200 ਲੜਕੀਆਂ ਨੂੰ ਮੁਫਤ ਡਰਾਇੰਵਿੰਗ ਕਲਾਸਾਂ ਦੀ ਸਹੂਲਤ ਦਿੱਤੀ ਜਾਵੇਗੀ ਤਾਂ ਜੋ ਉਹ ਇਸ ਨੂੰ ਕਿੱਤੇ ਵਜੋਂ ਵੀ ਅਪਣਾ ਸਕਣ।ਸਿਵਲ ਸਰਜਨ ਦਫ਼ਤਰ ਦੇ ਸਹਿਯੋਗ ਨਾਲ ਲਗਭਗ 550 ਨਵ-ਜ਼ੰਮੀਆਂ ਬੱਚੀਆਂ ਖਾਸ ਕਰ ਕੇ ਦੂਜੀ ਨਵ-ਜੰਮੀ ਲੜਕੀ ਨੂੰ ਬੇਬੀ ਕਿੱਟਸ ਦਿੱਤੀਆਂ ਜਾਣਗੀਆਂ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ 350 ਲੜਕੀਆਂ ਨੂੰ ਆਤਮ ਰੱਖਿਆ ਦੀ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ।ਜਿਸ ਨਾਲ ਉਹਨਾਂ ਦਾ ਆਤਮ ਵਿਸ਼ਵਾਸ ਵਧ ਸਕੇ ਅਤੇ ਉਹ ਬਿਨਾਂ ਡਰ ਤੋਂ ਸਮਾਜ ਵਿੱਚ ਵਿਚਰ ਸਕਣ।
ਇਸ ਮੀਟਿੰਗ ਵਿੱਚ ਸਿਵਲ ਸਰਜਨ ਵਿਜੈ ਕੁਮਾਰ, ਰੀਜ਼ਨਲ ਟਰਾਂਸਪੋਰਟ ਅਥਾਰਿਟੀ ਅਰਸ਼ਦੀਪ ਸਿੰਘ, ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਬਿਓਰੋ ਸ੍ਰੀਮਤੀ ਨੀਲਮ ਮਹੇ, ਜਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਕੁਲਦੀਪ ਕੌਰ, ਤੀਰਥਪਾਲ ਸਿੰਘ ਅਤੇ ਸਿੱਖਿਆ ਵਿਭਾਗ ਤੋ ਬਲਰਾਜ ਸਿੰਘ ਢਿੱਲੋਂ ਮੌਜ਼ੂਦ ਸਨ।
Check Also
ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …
Punjab Post Daily Online Newspaper & Print Media