ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਸੁੰਦਰ
ਸਿੰਘ ਜੀ ਅਲੀਬੇਗ ਵਾਲਿਆਂ ਦੀ ਸਾਲਾਨਾ ਯਾਦ ਵਿੱਚ ਬਰਸੀ ਸਮਾਗਮ ਸ਼ਰਧਾ ਤੇ ਭਾਵਨਾ ਨਾਲ ਗੁਰਮੀਤ ਸਿੰਘ ਪ੍ਰਧਾਨ, ਲਖਵੀਰ ਸਿੰਘ ਲੱਖਾ, ਜਤਿੰਦਰ ਪਾਲ ਸਿੰਘ, ਹਰਬੰਸ ਸਿੰਘ ਕੁਮਾਰ, ਮੋਹਨ ਸਿੰਘ, ਗੁਰਮੀਤ ਸਿੰਘ ਖਜਾਨਚੀ, ਵਰਿੰਦਰਜੀਤ ਸਿੰਘ ਬਜਾਜ, ਭੁਪਿੰਦਰ ਸਿੰਘ ਅਰਵਿੰਦਰ ਪਾਲ ਸਿੰਘ ਦੀ ਦੇਖ-ਰੇਖ ਮਨਾਇਆ ਗਿਆ।ਭਾਈ ਰਣਧੀਰ ਸਿੰਘ ਹੈਡ ਗ੍ਰੰਥੀ, ਭਾਈ ਜਸਵਿੰਦਰ ਸਿੰਘ ਮੀਤ ਗ੍ਰੰਥੀ ਦੀ ਨਿਗਰਾਨੀ ਹੇਠ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਰਾਜਵਿੰਦਰ ਸਿੰਘ ਲੱਕੀ ਪ੍ਰਧਾਨ, ਜਗਜੀਤ ਸਿੰਘ ਭਿੰਡਰ, ਦਲਵੀਰ ਸਿੰਘ ਬਾਬਾ, ਨਰਿੰਦਰ ਪਾਲ ਸਿੰਘ ਸਾਹਨੀ, ਹਰਭਜਨ ਸਿੰਘ ਭੱਟੀ, ਗੁਰਸਿਮਰਨ ਸਿੰਘ, ਹਰਜੀਤ ਸਿੰਘ ਪਾਹਵਾ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ।
ਇਸ ਉਪਰੰਤ ਨਰਿੰਦਰ ਪਾਲ ਸਿੰਘ ਸਾਹਨੀ ਦੇ ਸਟੇਜ ਸੰਚਾਲਨ ਅਧੀਨ ਹੋਏ ਵਿਸ਼ਾਲ ਕੀਰਤਨ ਦਰਬਾਰ ਵਿੱਚ ਸੁਰਿੰਦਰ ਪਾਲ ਸਿੰਘ ਸਿਦਕੀ, ਭਾਈ ਪ੍ਰਭਜੋਤ ਸਿੰਘ ਖਾਲਸਾ, ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਨਾਨਕਿਆਣਾ ਸਾਹਿਬ, ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਤਖ਼ਤ ਦਮਦਮਾ ਸਾਹਿਬ ਅਤੇ ਭਾਈ ਸੇਵਾ ਸਿੰਘ ਸ਼ਾਨ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ ਗਿਆ।ਭਾਈ ਲਾਭ ਸਿੰਘ ਝਮੱਟ ਕਵੀਸ਼ਰੀ ਅਤੇ ਕਰਤਾਰ ਸਿੰਘ ਨੇ ਧਾਰਮਿਕ ਗੀਤ ਦੀ ਹਾਜ਼ਰੀ ਭਰੀ।ਹਰਬੰਸ ਸਿੰਘ ਕੁਮਾਰ ਸਕੱਤਰ ਦੇ ਸਟੇਜ਼ ਸੰਚਾਲਨ ਕੀਤਾ।ਗੁਰਦੁਆਰਾ ਸਾਹਿਬ ਵਿੱਚ ਚੱਲ ਰਹੀਆਂ ਮੈਡੀਕਲ ਸੇਵਾਵਾਂ ਦੇ ਰਹੇ ਡਾ. ਤੇਜਿੰਦਰ ਪਾਲ ਸਿੰਘ, ਮੈਡਮ ਸ਼ਰਮਾ, ਕੈਲਾਸ਼ ਕੁਮਾਰ ਅਤੇ ਸਹਿਯੋਗੀਆਂ ਨੂੰ ਪ੍ਰਬੰਧਕ ਕਮੇਟੀ ਵਲੋਂ ਤਾਲਮੇਲ ਕਮੇਟੀ ਦੇ ਮੁਖੀ ਜਸਵਿੰਦਰ ਸਿੰਘ ਪ੍ਰਿੰਸ, ਮਨਮੋਹਨ ਸਿੰਘ ਰੇਖੀ, ਸੁਰਿੰਦਰ ਪਾਲ ਸਿੰਘ ਸਿਦਕੀ, ਨਰਿੰਦਰ ਪਾਲ ਸਿੰਘ, ਕੁਲਵੰਤ ਸਿੰਘ, ਸੰਜੈ ਬੰਟੀ ਤੇ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਸਮਾਗਮ ਲਈ ਨਗਨ ਬਾਬਾ ਸਾਹਿਬ ਦਾਸ ਸੇਵਾ ਦਲ ਨੇ ਹਰੀਸ਼ ਅਰੋੜਾ ਦੀ ਅਗਵਾਈ ਵਿੱਚ, ਰਾਜ ਕੁਮਾਰ ਰਾਜੂ ਪਰਿਵਾਰ, ਗੁਰਪ੍ਰੀਤ ਸਿੰਘ, ਕਿਸ਼ਨ ਸਿੰਘ ਕੋਹਲੀ, ਮਹਿੰਦਰ ਕੁਮਾਰ, ਹਰਵਿੰਦਰ ਸਿੰਘ ਬਿੱਟੂ, ਸੁਖਵੰਤ ਸਿੰਘ ਪਾਰਸ, ਬਹਾਦਰ ਸਿੰਘ, ਸੇਵਾਦਾਰ ਚਮਕੌਰ ਸਿੰਘ, ਲਖਬੀਰ ਸਿੰਘ, ਗੁਰਮੀਤ ਕੌਰ, ਨਿਰਮਲ ਕੌਰ, ਗੁਰਲੀਨ ਕੌਰ, ਮੀਨੂੰ, ਮੀਤੂ,ਰਮਨ ਆਦਿ ਨੇ ਵੱਖ ਵੱਖ ਸੇਵਾਵਾਂ ਨਿਭਾਈਆਂ।ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media