ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਵਲੋਂ ਚੀਨੀ ਡੋਰ ਦੀ ਵਰਤੋਂ ਨੂੰ ਰੋਕਣ ਲਈ ਸਰਗਰਮ ਕਦਮ ਚੁੱਕਦਿਆਂ ਚੈਕਿੰਗ ਅਭਿਆਨ ਤੇਜ਼
ਕਰ ਦਿੱਤਾ ਹੈ।ਜਤਿੰਦਰ ਜੋਰਵਾਲ ਵਲੋਂ ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਸਬ ਡਵੀਜ਼ਨਾਂ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਚੀਨੀ ਡੋਰ ਖਿਲਾਫ਼ ਤਲਾਸ਼ੀ ਮੁਹਿੰਮ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ।ਜਿਸ ‘ਤੇ ਵੱਖ ਵੱਖ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟ੍ਰੇਟ ਦੀ ਅਗਵਾਈ ਹੇਠ ਟੀਮਾਂ ਵਲੋਂ ਡੋਰ ਵਿਕਰੇਤਾਵਾਂ ਦੀਆਂ ਦੁਕਾਨਾਂ ‘ਤੇ ਅਚਨਚੇਤ ਛਾਪਾਮਾਰੀ ਕਰਕੇ ਜਾਂਚ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਚੀਨੀ ਡੋਰ ਦੀ ਵਿਕਰੀ ਅਤੇ ਭੰਡਾਰ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਸਮੁੱਚੇ ਜਿਲ੍ਹੇ ਵਿੱਚ ਛੋਟੇ ਤੇ ਵੱਡੇ ਦੁਕਾਨਦਾਰਾਂ ਦੀ ਨਿਰੰਤਰ ਚੈਕਿੰਗ ਦੇ ਹੁਕਮ ਦਿੱਤੇ ਹਨ।
ਡਿਪਟੀ ਕਮਿਸ਼ਨਰ ਨੇ ਪਤੰਗਬਾਜ਼ੀ ਦਾ ਸ਼ੌਕ ਰੱਖਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸ਼ੌਕ ਦੀ ਪੂਰਤੀ ਲਈ ਕਿਸੇ ਦੀ ਵੀ ਜਾਨ ਜੋਖ਼ਮ ਵਿੱਚ ਨਾ ਪਾਉਣ।ਜਿਹੜੇ ਦੁਕਾਨਦਾਰ ਲੋਕਾਂ ਤੇ ਪਸ਼ੂ ਪੰਛੀਆਂ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਚੀਨੀ ਡੋਰ ਦੀ ਵਿਕਰੀ ਜਾਂ ਭੰਡਾਰ ਕਰਨਗੇ, ਉਨ੍ਹਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Check Also
ਨਗਰ ਨਿਗਮ ਨੇ ਹੁਕਮ ਸਿੰਘ ਰੋਡ, ਕੋਟ ਬਾਬਾ ਦੀਪ ਸਿੰਘ ਅਤੇ ਹੋਟਲ ਐਚ.ਕੇ 52 ਦੇ ਬਾਹਰ ਨਾਜ਼ਾਇਜ਼ ਕਬਜ਼ੇ ਹਟਾਏ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਨਾਜਾਇਜ਼ …
Punjab Post Daily Online Newspaper & Print Media