ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ (ਲਾਈਟ ਐਂਡ ਸਾਊਂਡ ਪਲੇ) ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਸਮਾਰੋਹ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੀਤ ਪ੍ਰ੍ਰਾਨ ਸਵਿੰਦਰ ਸਿੰਘ ਕੱਥੂਨੰਗਲ ਨੇ ਮੁੱਖ ਮਹਿਮਾਨ ਅਤੇ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ ਨੇ ਗੈਸਟ ਆਫ ਆਨਰ ਵਜੋਂ ਸ਼ਿਰਕਤ ਕੀਤੀ।ਵਿਦਿਆਰਥੀਆਂ ਨੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਕੋਰੀਗ੍ਰਾਫੀ, ਧਾਰਮਿਕ ਗੀਤ, ਕਵਿਤਾ ਆਦਿ ਪੇਸ਼ ਕੀਤੀ।ਸੇਠੀ ਨੇ ਵਿਦਿਆਰਥੀਆਂ ਨੂੰ ਸਿੱਖ ਕੌਮ ਦੇ ਇਤਿਹਾਸ ਸਬੰਧੀ ਜਾਣੂ ਹੋਣ ਅਤੇ ਸਹੀ ਮਾਰਗਦਰਸ਼ਨ ਅਪਨਾਉਣ ਲਈ ਪ੍ਰੇਰਿਤ ਕੀਤਾ।
ਪ੍ਰਿੰਸੀਪਲ ਗਿੱਲ ਨੇ ਸਾਲਾਨਾ ਰਿਪੋਰਟ ਪੜ੍ਹਦਿਆਂ ਸਕੂਲ ਦੀਆਂ ਕਾਰਗੁਜ਼ਾਰੀਆਂ ਬਾਰੇ ਚਾਨਣਾ ਪਾਇਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਸਿਦਕ, ਭਰੋਸੇ, ਬਹਾਦਰੀ ਤੋਂ ਪ੍ਰੇਰਣਾ ਲੈਣ ਲਈ ਉਤਸ਼ਾਹਿਤ ਕੀਤਾ।ਇਸ ਦੌਰਾਨ ਨਿਰਮਾਤਾ ਤੇ ਡਾਇਰੈਕਟਰ ਪਵਨ ਸ਼ਰਮਾ ਦਾ ਸਰਹਿੰਦ ਦੇ ਦਰਦਨਾਕ ਸਾਕੇ ’ਤੇ ਅਧਾਰਿਤ ਲਾਈਟ ਐਂਡ ਸਾਊਂਡ ਪਲੇ ‘ਗਾਥਾ ਸਰਹਿੰਦ ਸ਼ਹਿਰ ਦੀ’ ਪੇਸ਼ ਕੀਤਾ ਗਿਆ।ਵਿਦਿਆਰਥੀਆਂ ਦੁਆਰਾ ਗਤਕੇ ਦੇ ਜੌਹਰ ਦਿਖਾਏ ਗਏ।ਕੱਥੂਨੰਗਲ, ਸੇਠੀ ਤੇ ਪ੍ਰਿੰ. ਗਿੱਲ ਨਾਲ ਮਿਲ ਕੇ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਕਿਰਿਆਤਮਕ ਗਤੀਵਿਧੀਆਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।ਵਾਈਸ ਪ੍ਰਿੰਸੀਪਲ ਸ੍ਰੀਮਤੀ ਰੁਪਿੰਦਰ ਕੌਰ ਮਾਹਲ ਨੇ ਆਏ ਮਹਿਮਾਨਾਂ ਅਤੇ ਸਖਸ਼ੀਅਤਾਂ ਦਾ ਧੰਨਵਾਦ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਰੱਖਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜੁਆਇੰਟ ਸਕੱਤਰ ਪਰਮਜੀਤ ਸਿੰਘ ਬੱਲ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ …