Tuesday, August 4, 2026

’ਸਾਡਾ ਵਿਰਸਾ ਸਾਡਾ ਪਰਿਵਾਰ’ ਧਾਰਮਿਕ ਪ੍ਰੋਗਰਾਮ ਦਾ ਆਯੋਜਨ

PPN2612201418
ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਏਅਰ ਪੋਰਟ ਰੋਡ ਸਥਿਤ ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਵਿਖੇ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿੱਤ ‘ਸ਼ਹੀਦੀ ਸਪਤਾਹ’ ਤਹਿਤ ਸਕੂਲ ਵਿੱਚ ਅੱਜ ‘ਸਾਡਾ ਵਿਰਸਾ ਸਾਡਾ ਪਰਿਵਾਰ’ ਪੋ੍ਰਗਰਾਮ ਦਾ ਅਯੋਜਨ ਕੀਤਾ ਗਿਆ।ਇਸ ਦਾ ਮੰਤਵ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਅਤੇ ਸਿਖੀ ਧਰਮ ਨਾਲ ਜੋੜਨਾ ਸੀ।ਇਸ ਮੌਕੇ ਤੇ ਸz. ਚਰਨਜੀਤ ਸਿੰਘ ਚੱਢਾ ਪ੍ਰਧਾਨ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ।
ਇਸ ਮੌਕੇ ਤੇ ਮਾਤਾ ਗੁਜਰੀ ਜੀ ਅਤੇ ਛੋਟੇ ਤੇ ਵੱਡੇ ਸ਼ਾਹਿਬਜਾਦਿਆਂ ਦੇ ਜੀਵਨ ਅਤੇ ਸ਼ਹੀਦੀ ਸਬੰਧੀ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ‘ਸਰੋਤ ਵਿਅਕਤੀ’ ਸz. ਜਸਵਿੰਦਰ ਸਿੰਘ ਐਡਵੋਕੇਟ ਅਤੇ ਡਾ. ਜਸਵਿੰਦਰ ਕੌਰ ਮਾਹਲ ਨੇ ਬੜੇ ਵਧੀਆ ਢੰਗ ਨਾਲ ਬੱਚਿਆਂ ਨੂੰ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਤੋਂ ਸੇਧ ਲਂੈਦੇ ਹੋਏ ਆਪਣੇ ਧਰਮ ਅਤੇ ਵਿਰਸੇ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿਤੀ।ਇਸ ਮੌਕੇ ਤੇ ਬੱਚਿਆਂ ਵਲੋਂ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ‘ਤੇ ਦਰਦਨਾਕ ਤੇ ਦਿਲ ਨੂੰ ਗਹਿਰਾਈ ਤੋਂ ਛੂਹ ਜਾਣ ਵਾਲਾ ਇਕ ਨਾਟਕ ਪੇਸ਼ ਕੀਤਾ ਗਿਆ ਤੇ ਬੱਚਿਆਂ ਨੇ ਧਾਰਮਿਕ ਗੀਤ ਪੇਸ਼ ਕੀਤਾ।ਬੱਚਿਆਂ ਨੂੰ ਘਰ ਵਿੱਚ ਧਾਰਮਿਕ ਸਿਖਿਆ ਦੇਣ ਵਾਲੇ ਉਨਾਂ ਦੀ ਮਾਤਾ ਅਤੇ ਦਾਦੀ ਜੀ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਸz. ਚਰਨਜੀਤ ਸਿੰਘ ਜੀ ਚੱਢਾ ਨੇ ਸਿਰ ਦੀ ਦਸਤਾਰ ਨੂੰ ਗੁਰੂ ਸਾਹਿਬ ਵਲੋਂ ਬਖਸ਼ਿਆ ਤਾਜ ਦੱਸਦਿਆਂ ਹੋਇਆਂ ਮਾਪਿਆਂ ਨੂੰ ਨੋਜੁਆਨ ਪੀੜੀ ਨੂੰ ਪਤਿਤਪੁਣੇ ਤੋਂ ਰੋਕਣ ਅਤੇ ਆਪਣੇ ਵਿਰਸੇ ਨੂੰ ਸੰਭਾਲਣ ਲਈ ਕਿਹਾ।ਸz. ਗੁਰਬਖਸ਼ ਸਿੰਘ ਨੇ ਕਿਹਾ ਕਿ ਸਕੂਲ ਵਲੋਂ ਅਯੋਜਿਤ ਅਜਿਹੇ ਪ੍ਰੋਗਰਾਮ ਬੱਚਿਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜੀ ਰੱਖਣ ਦਾ ਸਫ਼ਲ ਯਤਨ ਸਾਬਿਤ ਹੋ ਸਕਦੇ ਹਨ।
ਡਾ. ਮਨਮੋਹਨ ਸਿੰਘ ਖੰਨਾ ਮੈਂਬਰ ਇੰਚਾਰਜ ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰਪੋਰਟ ਰੋਡ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਪਿ੍ਰੰਸੀਪਲ ਸ੍ਰੀਮਤੀ ਰਵਿੰਦਰ ਕੌਰ ਬਮਰਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ‘ਜੀ ਆਇਆ ਨੂੰ’ ਆਖਿਆ ਤੇ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ।
ਇਸ ਮੌਕੇ ਸz. ਨਿਰਮਲ ਸਿੰਘ ਰੈਸੀਡੈਂਟ ਪ੍ਰੈਜੀਡੈਂਟ, ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ, ਨਰਿੰਦਰ ਸਿੰਘ ਖੁਰਾਣਾ ਅਨਾਰੇਰੀ ਸਕੱਤਰ, ਐਡੀਸ਼ਨਲ ਸਕੱਤਰ ਸੰਤੋਖ ਸਿੰਘ ਸੇਠੀ, ਹਰਮਿੰਦਰ ਸਿੰਘ ਪ੍ਰਿਤਪਾਲ ਸਿੰਘ ਸੇਠੀ, ਸਵਿੰਦਰ ਸਿੰਘ ਕਥੂਨੰਗਲ, ਸਰਬਜੀਤ ਸਿੰਘ, ਸ੍ਰੀਮਤੀ ਅਮਰਪਾਲੀ ਕੌਰ ਮੈਂਬਰ ਇੰਚਾਰਜ, ਇੰਟਰਨੈਸ਼ਨ ਸਕੂਲ, ਡਾ. ਧਰਮਵੀਰ ਸਿੰਘ ਡਾਇਰੈਕਟਰ ਐਜੂਕੇਸ਼ਨ ਮੌਜੂਦ ਸਨ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply