Sunday, August 23, 2026

ਰੈਡ ਕਰਾਸ ਨੇ ਬੇਸਹਾਰਾ ਲੋਕਾਂ ਨੂੰ ਵੰਡੇ ਕੰਬਲ

ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਅੰਮਿ੍ਰਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਹੱਡ ਚੀਰਵੀਂ ਠੰਡ ਨੂੰ ਵੇਖਦੇ ਹੋਏ ਗੁਰੂ ਨਾਨਕ ਦੇਵ ਹਸਪਤਾਲ ਦੇ ਬਾਹਰ ਬੇਸਹਾਰਾ ਗਰੀਬ, ਲੇਬਰ ਅਤੇ ਅੋਰਤਾਂ ਨੂੰ 80 ਕੰਬਲਾਂ ਦੀ ਵੰਡ ਕੀਤੀ ਗਈ।ਇਸ ਤੋਂ ਇਲਾਵਾ ਬੇਬੇ ਨਾਨਕੀ (ਬੱਚਾ ਵਾਰਡ) ਗੁਰੂ ਨਾਨਕ ਦੇਵ ਹਸਪਤਾਲ ਵਿਖੇ ਅੋਰਤਾਂ ਨੂੰ 82 ਹਾਈਜੀਨਿਕ ਕਿਟਾਂ ਦੀ ਵੰਡ ਕੀਤੀ ਗਈ।ਅਸੀਸਇੰਦਰ ਸਿੰਘ ਕਾਰਜਕਾਰੀ ਸਕੱਤਰ ਰੈਡ ਕਰਾਸ ਸੋਸਾਇਟੀ ਅਤੇ ਸਮੂਹ ਰੈਡ ਕਰਾਸ ਸਟਾਫ ਮੌਜੂਦ ਸਨ।ਰੈਡ ਕਰਾਸ ਵਲੋਂ ਅੰਗਹੀਣ ਵਿਅਕਤੀਆਂ ਨੂੰ ਮੁਫ਼ਤ ਟਰਾਈਸਾਇਕਲ, ਵਹੀਲ ਚੇਅਰ, ਕੰਨਾਂ ਦੀਆਂ ਮਸ਼ੀਨਾਂ, ਭੋੜੀਆ, ਨਕਲੀ ਅੰਗ, ਵਿਧਵਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ ਜਾਂਦੀਆਂ ਹਨ।
ਇਸ ਮੌਕੇ ਸਕੱਤਰ ਰੈਡ ਕਰਾਸ ਸੁਸਾਇਟੀ ਵਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਲੋਕ ਭਲਾਈ ਦੇ ਕੰਮਾਂ ਨੂੰ ਜਾਰੀ ਰਖਣ ਲਈ ਰੈਡ ਕਰਾਸ ਦੇ ਵੱਧ ਤੋਂ ਵੱਧ ਮੈਂਬਰ ਬਣ ਕੇ ਇਸ ਭਲਾਈ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਣ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …