Sunday, December 22, 2024

ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਲਿਆਂਦੀ ਜਾਵੇ ਤੇਜ਼ੀ – ਧਾਲੀਵਾਲ

ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ਼ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜ਼ਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਵਿਕਾਸ ਕਾਰਜ਼ਾਂ ਦਾ ਰੀਵਿਊ ਕਰਦੇ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਅਤੇ ਹਲਕੇ ਵਿੱਚ ਵਿਕਾਸ ਕਾਰਜ਼ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਗਲੀਆਂ, ਨਾਲੀਆਂ ਅਤੇ ਸੀ.ਸੀ.ਟੀ.ਵੀ ਕੈਮਰਿਆਂ ਲਈ ਫੰਡ ਮਨਜ਼ੂਰ ਹੋ ਚੁੱਕੇ ਹਨ ਅਤੇ ਚੜ੍ਹਦੇ ਸਾਲ ਇਹ ਸਾਰੇ ਕੰਮ ਸ਼ੁਰੂ ਹੋ ਜਾਣਗੇ।ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜ਼ਜਾਂ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਵਿਕਾਸ ਕਾਰਜ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਨਸ਼ਾ ਕੇਵਲ ਕਾਨੂੰਨੀ ਹੀ ਨਹੀਂ ਬਲਕਿ ਸਮਾਜਿਕ ਬੁਰਾਈ ਹੈ, ਜਿਸ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨਸ਼ਾ ਖਤਮ ਕਰਨ ਲਈ ਵਚਨਬੱਧ ਹੈ ਅਤੇ ਰੋਜਾਨਾ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਪੁਲਿਸ ਵੱਲੋਂ ਕਾਰਵਾਈ ਕਰਕੇ ਕਬਜ਼ੇ ਵਿੱਚ ਲਈਆਂ ਗਈਆਂ ਹਨ ਅਤੇ ਸਮਗਲਰਾਂ ਦੇ ਨੈਟਵਰਕ ਨੂੰ ਤੋੜਣ ਲਈ ਵੱਡੇ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਸ ਉਪਰੰਤ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਵਾਰਡ ਨੰ 11 ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਪਿੰਡ ਪੱਧਰ ਤੇ ਪਾਰਟੀ ਨੂੰ ਮਜਬੂਤ ਕਰ ਰਹੇ ਹਾਂ ਅਤੇ ਚੋਣਾਂ ਤੋਂ ਪਹਿਲਾਂ ਜੋ ਗਾਰੰਟੀਆਂ ਕੀਤੀਆਂ ਸਨ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਡੇਢ ਸਾਲ ਦੇ ਅੰਦਰ ਹੀ 45000 ਤੋਂ ਵਧੇਰੇ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਇਆ ਹੈ।ਉਨ੍ਹਾਂ ਕਿਹਾ ਜਲਦੀ ਦੀ ਸੂਬੇ ਭਰ ਵਿੱਚ ਕੰਪਨੀਆਂ ਆ ਰਹੀਆਂ ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਾਧਨ ਪ੍ਰਾਪਤ ਹੋਣਗੇ।
ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ਼ਿਵਦੀਪ ਸਿੰਘ ਚਾਹਲ, ਕੌਂਸਲਰ ਬਲਜਿੰਦਰ ਕੌਰ ਗਿੱਲ, ਹਰਪ੍ਰੀਤ ਸਿੰਘ ਹੈਪੀ ਗਿੱਲ, ਕੌਂਸਲਰ ਬੀਬੀ ਗਿਆਨ ਕੌਰ, ਕੌਂਸਲਰ ਅਵਿਨਾਸ਼ ਮਸੀਹ, ਯੁੱਧਵੀਰ ਸਿੰਘ, ਰਣਬੀਰ ਸਿੰਘ ਅਤੇ ਰਾਜਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …