ਅੰਮ੍ਰਿਤਸਰ. 29 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਵਲੋਂ ਸਿੱਖਾਂ ਦੇ ਗੋਰਵਮਈ ਇਤਿਹਾਸ ਅਤੇ ਪੰਜਾਬੀ ਸਭਿਆਚਾਰ ਤੇ ਵਿਰਸੇ ਦੀਆਂ ਝਾਕੀਆਂ ਨੂੰ ਗਣਤੰਤਰ ਪਰੇਡ ਤੋ ਬਾਹਰ ਰੱਖਣ ‘ਤੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ।ਜਾਰੀ ਬਿਆਨ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋ ਅਜ਼ਾਦ ਕਰਵਾਉਣ ਵਿੱਚ ਸਭ ਤੋ ਵੱਧ ਪੰਜਾਬੀਆਂ ਨੇ ਆਪਣਾ ਆਪ ਵਾਰਿਆ ਹੈ ਅਤੇ ਦੇਸ਼ ਵਿੱਚ ਮਹਾਂਮਾਰੀ ਵਰਗੇ ਕਠਿਨ ਹਾਲਾਤਾਂ ਵਿੱਚ ਸਿੱਖਾਂ ਨੇ ਬਿਨ੍ਹਾਂ ਰੰਗ, ਜਾਤ, ਨਸਲ ਦੇ ਭੇਦ-ਭਾਵ ਤੋਂ ਨਿਸ਼ਕਾਮ ਭਾਵ ਨਾਲ ਮਨੁੱਖਤਾ ਦੀ ਸੇਵਾ ਕਰਨ ਵਿਚ ਮੋਹਰੀ ਭੂਮਿਕਾ ਨਿਭਾਈ ਹੈ।ਸੋ ਦੇਸ਼ ਦੇ ਅੰਨਦਾਤਾ ਪੰਜਾਬ ਦੇ ਵਿਰਸੇ ਅਤੇ ਸਭਿਆਚਾਰ ਨੂੰ ਰਾਸ਼ਟਰੀ ਪਰੇਡ ਦਾ ਹਿੱਸਾ ਨਾ ਬਣਾਉਣਾ ਬਹੁਤ ਮੰਦਭਾਗਾ ਹੈ।ਉਹਨਾਂ ਕਿਹਾ ਕਿ ਅੱਜ ਜਿਥੇ ਸਮੁੱਚਾ ਵਿਸ਼ਵ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੈ, ਉਥੇ ਆਪਣੇ ਹੀ ਦੇਸ਼ ਵਿੱਚ ਸਿੱਖਾਂ ਦੇ ਸ਼ਹਾਦਤਾਂ ਭਰੇ ਇਤਿਹਾਸ ਦੀ ਪੇਸ਼ਕਾਰੀ ਨੂੰ ਗੁਣਵਤਾ ਦੇ ਅਧਾਰ ‘ਤੇ ਕਿਸੇ ਪੱਖੋਂ ਵੀ ਮਨਾ ਕਰਨਾ ਸਹੀ ਨਹੀ ਹੈ।ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਿੱਖ ਕੋਮ ਵਲੋਂ ਦਿੱਤੇ ਬਲੀਦਾਨਾਂ ਅਤੇ ਪੰਜਾਬੀਆਂ ਦੇ ਅਜ਼ਾਦੀ ਸੰਗਰਾਮ ਅਤੇ ਦੇਸ਼ ਦੇ ਵਿਕਾਸ ਵਿੱਚ ਦਿੱਤੇ ਅਹਿਮ ਯੋਗਦਾਨ ਨੂੰ ਮੁੱਖ ਰੱਖਦਿਆਂ ਪੰਜਾਬ ਦੀ ਝਾਕੀ ਨੂੰ ਗਣੰਤਤਰ ਦਿਵਸ ਪਰੇਡ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …