Monday, September 21, 2026

ਖਾਲਸਾ ਕਾਲਜ਼ ਦੇ ਵਿਦਿਆਰਥੀ ਦਾ ‘ਸ਼੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ’ ’ਚ ਪਹਿਲਾ ਸਥਾਨ

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਵਿਸ਼ਵ ਪ੍ਰਸਿੱਧ ‘148ਵੇਂ ਸ਼੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ-2023’ ’ਚ ਕਲਾਸੀਕਲ ਵੋਕਲ ਕੈਟਾਗਰੀ ’ਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ਼ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀ ਸੁਖਮਨ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਾਸਤਰੀ ਸੰਗੀਤ ਦੇ ਖੇਤਰ ’ਚ ਅਜਿਹੇ ਹੋਣਹਾਰ ਵਿਦਿਆਰਥੀ ਦਾ ਸ਼ਾਨਦਾਰ ਭਵਿੱਖ ਹੈ।ਉਨ੍ਹਾਂ ਡਾ. ਸੁਨੀਤਾ ਰਾਣੀ ਅਤੇ ਪ੍ਰੋ: ਰਾਹੁਲ ਗ੍ਰਿਥ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੁਆਰਾ ਵਿਦਿਆਰਥੀ ਨੂੰ ਕਰਵਾਏ ਅਭਿਆਸ ਦੀ ਸ਼ਲਾਘਾ ਕੀਤੀ।
ਇਸ ਮੌਕੇ ਯੁਵਕ ਭਲਾਈ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਭਾਗ ਨੇ ਦੱਸਿਆ ਕਿ ਕਾਲਜ ਦੇ ਇਕ ਹੋਰ ਵਿਦਿਆਰਥੀ ਆਕਰਸ਼ਿਤ ਵਧਾਵਨ ਨੇ ਵੀ ਇਸ ਵੱਕਾਰੀ ਸੰਗੀਤ ਸਮਾਰੋਹ ’ਚ ਭਾਗ ਲਿਆ ਸੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …