ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਸੁਵਿਧਾ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਿਧਾਨ ਸਭਾ ਹਲਕਾ ਸੁਨਾਮ ਤੋਂ ਤੀਜ਼ੇ ਗੇੜ ਤਹਿਤ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਦੋ ਵਾਰ ਹਲਕਾ ਸੁਨਾਮ ਦੇ ਸ਼ਰਧਾਲੂ ਇਸ ਸਕੀਮ ਤਹਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ।ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਜੀ ਲੌਂਗੋਵਾਲ ਤੋਂ ਅੱਜ 41 ਸ਼ਰਧਾਲੂਆਂ ਦੇ ਜਥੇ ਨੂੰ ਜੈਕਾਰਿਆਂ ਦੀ ਗੂੰਜ਼ ਵਿੱਚ ਬੱਸ ਰਾਹੀਂ ਰਵਾਨਾ ਕੀਤਾ ਗਿਆ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਦਿਨੀਂ ਸੁਨਾਮ ਹਲਕੇ ਤੋਂ ਪਹਿਲਾ ਜਥਾ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਅਤੇ ਦੂਜਾ ਜਥਾ ਸ਼੍ਰੀ ਸਾਲਾਸਰ ਧਾਮ ਅਤੇ ਸ੍ਰ੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ ਸੀ।ਅੱਜ ਲੌਂਗੋਵਾਲ ਤੋਂ ਜਾਣ ਵਾਲੀਆਂ ਸੰਗਤਾਂ ਵਿੱਚ ਠੰਢ ਦੇ ਬਾਵਜ਼ੂਦ ਭਾਰੀ ਉਤਸ਼ਾਹ ਨਜ਼ਰ ਆਇਆ।ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਸਰਪੰਚ ਬਲਵਿੰਦਰ ਸਿੰਘ ਢਿੱਲੋਂ, ਸੰਜੀਵ ਕੁਮਾਰ ਸੰਜੂ, ਆਪ ਦੇ ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ, ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਤੇ ਮੌਜ਼ੂਦਾ ਕੌਂਸਲਰ ਮੇਲਾ ਸਿੰਘ ਸੂਬੇਦਾਰ, ਕੌਸਲਰ ਗੁਰਮੀਤ ਸਿੰਘ ਫੌਜੀ, ਕੌਸਲਰ ਸ੍ਰੀਮਤੀ ਸੁਸ਼ਮਾ ਰਾਣੀ, ਆਪ ਦੇ ਨੌਜਵਾਨ ਆਗੂ ਕਮਲ ਬਰਾੜ, ਕੁਲਦੀਪ ਸਿੰਘ, ਹਰਦੀਪ ਸਿੱਪੀ, ਆਪ ਆਗੂ ਸ਼ਿਸ਼ਨਪਾਲ ਗਰਗ, ਰਾਜ ਸਿੰਘ ਰਾਜੂ, ਜਥੇਦਾਰ ਸੁਰਜੀਤ ਸਿੰਘ ਦੁੱਲਟ, ਸੁਖਪਾਲ ਸਿੰਘ, ਗੁਰਜੰਟ ਸਿੰਘ ਪ੍ਰੀਤਮ ਸਿੰਘ ਸਮੇਤ ਹੋਰਾਂ ਨੇ ਸ਼ਰਧਾਲੂਆਂ ਨੂੰ ਸੁਰੱਖਿਅਤ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਸਮੂਹ ਸ਼ਰਧਾਲੂਆਂ ਨੂੰ ਸਫ਼ਰ ਦੌਰਾਨ ਸਹੂਲਤ ਲਈ ਸਵਾਗਤੀ ਕਿੱਟ ਵੀ ਦਿੱਤੀ ਗਈ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …