ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਧੰਨ ਧੰਨ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਲੋਹਾਖੇੜਾ ਦੇ ਗੁਰਦੁਆਰਾ
ਸਾਹਿਬ ਵਿਖੇ ਬਾਬਾ ਮੋਤੀ ਰਾਮ ਮਹਿਰਾ ਵੈਲਫੇਅਰ ਕਮੇਟੀ (ਰਜਿ:) ਵਲੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਹਨਾਂ ਦੇ ਭੋਗ 31 ਦਸੰਬਰ ਨੂੰ ਬਾਬਾ ਨੰਦ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਜਾਣਗੇ।ਪਿੰਡ ਲੋਹਾਖੇੜਾ ਦੀ ਬਾਬਾ ਮੋਤੀ ਰਾਮ ਮਹਿਰਾ ਵੈਲਫੇਅਰ ਕਮੇਟੀ (ਰਜਿ:) ਦੇ ਪ੍ਰਧਾਨ ਮਨਪ੍ਰੀਤ ਸਿੰਘ ਮਹਿਰਾ, ਅਹੁੱਦੇਦਾਰ ਗੁਰਚਰਨ ਸਿੰਘ ਮਹਿਰਾ, ਸੋਨੂੰ ਸਿੰਘ, ਦੁੱਲਾ ਸਿੰਘ, ਜਰਨੈਲ ਸਿੰਘ, ਗਰੁਮੀਤ, ਬਲਵੀਰ ਸਿੰਘ, ਸਿੰਗਾਰਾ ਸਿੰਘ, ਨਾਜਰ ਸਿੰਘ ਤੇ ਜਗਸੀਰ ਸਿੰਘ ਮਹਿਰਾ ਨੇ ਦੱਸਿਆ ਕਿ ਭੋਗ ਦੇ ਸਮੇਂ ਬਾਬਾ ਬਲਵੀਰ ਸਿੰਘ ਅਤੇ ਭਾਈ ਅਮਰੀਕ ਸਿੰਘ ਖਾਲਸਾ (ਸਾਦੀਹਰੀ ਵਾਲੇ) ਰੂਹਾਨੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media