ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਸੈਲ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਤੇ ਉਹਨਾਂ ਦੀ ਟੀਮ ਵਲੋਂ ਛੇਹਰਟਾ ਵਿਖੇ ਐਨ.ਸੀ.ਸੀ ਫਸਟ ਬਟਾਲੀਅਨ ਦੇ ਕੈਡਿਟਾਂ ਨਾਲ ਲੈ ਕੇ ਆਮ ਪਬਲਿਕ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਤੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕੀਤਾ।ਧੁੰਦ ਵਿੱਚ ਲੋਕਾਂ ਨੂੰ ਆਪਣੇ ਵਾਹਣ ਦੀ ਸਪੀਡ ਘੱਟ ਰੱਖਣ, ਓਵਰਟੇਕ ਨਾ ਕਰਨ, ਕੋਈ ਵੀ ਨਸ਼ਾ ਕਰਕੇ ਵਾਹਣ ਨਾ ਚਲਾਉਣ ਦੋ ਪਹੀਆ ਵਾਹਣ ਚਲਾਉਂਦੇ ਸਮੇਂ ਹਮੇਸ਼ਾਂ ਹੈਲਮਟ ਦੀ ਵਰਤੋਂ ਕਰਨ ਅਤੇ ਵਿਸ਼ੇਸ਼ ਤੌਰ ‘ਤੇ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕੀਤਾ।ਐਸ.ਆਈ ਦਲਜੀਤ ਸਿੰਘ ਨੇ ਚਾਈਨਾ ਡੋਰ ਨਾਲ ਹੋਣ ਵਾਲੇ ਹਾਦਸਿਆਂ ਬਾਰੇ ਜਾਗਰੂਕ ਕਰਦਿਆਂ ਪ੍ਰਣ ਲਿਆ ਕਿ ਭਵਿੱਖ ਵਿੱਚ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਹੀਂ ਕਰਨ ਦੇਣਗੇ।ਇਸ ਮੌਕੇ ਹਰਿੰਦਰ ਪਾਲ ਸਿੰਘ ਨਰੰਗ, ਅਮਰਜੀਤ ਸਿੰਘ ਕਾਹਲੋਂ ਅਤੇ ਬੀਬੀ ਭੁਪਿੰਦਰ ਕੌਰ ਹਾਜ਼ਰ ਸਨ।
Check Also
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਵਿਖੇ ਬਿਜਨਸ ਬਲਾਸਟਰ ਮੇਲਾ ਕਰਵਾਇਆ
ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਪਿੱਛਲੇ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਵਿਖੇ ਸਕੂਲ …