Saturday, October 17, 2026

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ

ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਨਾਮਵਰ ਵਿਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸੰਗਤਾਂ ਦੇ ਲਈ ਕੜਾਹ ਪ੍ਰਸ਼ਾਦ ਅਤੇ ਚਾਹ ਦਾ ਲੰਗਰ ਲਗਾਇਆ।ਸਕੂਲ ਮੁਖੀ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਸ਼ਹੀਦ ਭਾਈ ਮਨੀ ਸਿੰਘ ਟਰੱਸਟ ਦੇ ਚੇਅਰਮੈਨ ਮਹਿੰਦਰ ਸਿੰਘ ਦੁੱਲਟ ਨੇ ਕਿਹਾ ਕਿ ਇਹ ਲੰਗਰ ਹਰ ਸਾਲ ਸ਼ਹੀਦਾਂ ਦੀ ਯਾਦ ਵਿੱਚ ਲਗਾਇਆ ਜਾਂਦਾ ਹੈ।ਜਿਸ ਵਿੱਚ ਸਕੂਲ ਦਾ ਸਮੁੱਚਾ ਸਟਾਫ ਅਤੇ ਬੱਚੇ ਤਨ ਅਤੇ ਮਨ ਨਾਲ ਸੇਵਾ ਕਰਦੇ ਹਨ।ਇਸ ਮੌਕੇ ਅਕਾਊਟੈਂਟ ਸੁਖਵਿੰਦਰ ਸਿੰਘ, ਅਮਰੀਕ ਸਿੰਘ, ਕਰਮਜੀਤ ਸਿੰਘ, ਵੀਰਪਾਲ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …