ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਨੋਜਵਾਨਾਂ ਨੂੰ ਖੇਡਾਂ ਵਲ ਜੋੜਨ ਲਈ ਉਤਸ਼ਾਹਿਤ ਕਰ ਰਹੀ
ਹੈ ਤਾਂ ਜੋ ਨੋਜਵਾਨ ਖੇਡਾਂ ਵਿੱਚ ਭਾਗ ਲੈ ਕੇ ਆਪਣਾ ਤੇ ਸੂਬੇ ਦਾ ਨਾਂ ਰੋਸ਼ਨ ਕਰ ਸਕਣ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸੇਂਟ ਫਰਾਂਸਿਸ ਸਕੂਲ ਅੰਮ੍ਰਿਤਸਰ ਵਲੋਂ ਕਰਵਾਏ ਗਏ ਕ੍ਰਿਸਮਿਸ ਯੂਥ ਮੇਲੇ ਵਿੱਚ ਭਾਗ ਲੈਣ ਉਪਰੰਤ ਕੀਤਾ।ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਇਸਾਈ ਭਾਈਚਾਰੇ ਦਾ ਸਿੱਖਿਆ ਦੇ ਖੇਤਰ ਵਿੱਚ ਵੱਡਾ ਯੋਗਦਾਨ ਹੈ।ਉਨ੍ਹਾਂ ਸਮੂਹ ਇਸਾਈ ਭਾਈਚਾਰੇ ਨੂੰ ਕ੍ਰਿਸਮਿਸ ਅਤੇ ਨਵੇਂ ਸਾਲ ਦੀ ਵਧਾਈ ਵੀ ਦਿੱਤੀ।ਇਸਾਈ ਭਾਈਚਾਰੇ ਦੇ ਪ੍ਰਤੀਨਿਧੀਆਂ ਵਲੋਂ ਧਾਲੀਵਾਲ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਘੱਟਗਿਣਤੀ ਦੇ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਉਨਾਂ ਦੀ ਭਲਾਈ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।ਉਨਾਂ੍ਹ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ ਤਾਂ ਹੀ ਸਾਕਾਰ ਹੋ ਸਕਦਾ ਹੈ, ਜੇਕਰ ਪੰਜਾਬ ਦੇ ਸਾਰੇ ਭਾਈਚਾਰੇ ਦੇ ਲੋਕ ਆਪਸ ਵਿਚ ਮਿਲ ਕੇ ਪੰਜਾਬ ਦੇ ਭਲੇ ਲਈ ਕੰਮ ਕਰਨ।ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਚੋਣਾਂ ਦੋਰਾਨ ਲੋਕਾਂ ਨੂੰ ਜੋ ਗਰੰਟੀਆਂ ਕੀਤੀਆਂ ਸਨ, ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।ਉਨਾਂ੍ਹ ਕਿਹਾ ਕਿ ਅਸੀ ਡੇੜ ਸਾਲ ਦੇ ਵਕਫੇ ਦੇ ਅੰਦਰ ਅੰਦਰ ਹੀ 45 ਹਜ਼ਾਰ ਤੋ ਵੱਧ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ ਅਤੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਬਦਲਾਅ ਕੀਤੇ ਹਨ।
ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋ, ਫਾਦਰ ਐਨਥਨੀ, ਫਾਦਰ ਜ਼ੋਸਫ ਮੈਥਯੂ, ਫਾਦਰ ਜੇਮਜ਼ ਚਾਕੋ, ਪ੍ਰਿੰਸੀਪਲ ਪ੍ਰਿਯਾ, ਫਾਦਰ ਰੋਬਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਵੀ ਹਾਜ਼ਰ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media