Tuesday, August 4, 2026

ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਤੇ ਭਾਈ ਬੇਅੰਤ ਸਿੰਘ ਦਾ 26ਵਾਂ ਸ਼ਹੀਦੀ ਦਿਹਾੜਾ 6 ਜਨਵਰੀ ਨੂੰ – ਸੰਤ ਚਰਨਜੀਤ ਸਿੰਘ

PPN2612201420
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ ) – ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਅਤੇ ਭਾਈ ਕੇਹਰ ਸਿੰਘ ਸਮੇਤ ਤਿਆਗ ਦੀ ਮੂਰਤ ਬੀਬੀ ਸੁਰਿੰਦਰ ਕੌਰ (ਧਰਮ ਪਤਨੀ ਸ਼ਹੀਦ ਭਾਈ ਸਤਵੰਤ ਸਿੰਘ) ਦਾ 26ਵਾਂ ਸ਼ਹੀਦੀ ਦਿਹਾੜਾ 6 ਜਨਵਰੀ 2015 ਦਿਨ ਮੰਗਲਵਾਰ ਨੂੰ ਸ਼ਹੀਦਾਂ ਦੀ ਪਵਿੱਤਰ ਯਾਦ ਵਿੱਚ ਬਣੇ ਗੁਰਦੁਆਰਾ ਪਿੰਡ ਅਗਵਾਨ ਨਜਦੀਕ ਡੇਰਾ ਬਾਬਾ ਨਾਨਕ ਵਿਖੇ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਮੁੱਖੀ ਭਾਈ ਲਾਲੋ ਜੀ ਇੰਟਰਨੈਸ਼ਨਲ ਸੰਤ ਸਮਾਜ ਸੰਤ ਚਰਨਜੀਤ ਸਿੰਘ ਨੇ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਅਤੇ ਭਾਈ ਬੇਅੰਤ ਸਿੰਘ ਜੀ ਦੇ ਸ਼ਹੀਦੀ ਸਮਾਗਮ ਸੰਬੰਧੀ ਸ਼ੀ੍ਰ ਅੰਮ੍ਰਿਤਸਰ ਸਾਹਿਬ ਜੀ ਵਿਖੇ ਰੱਖੀ ਮੀਟਿੰਗ ਦੌਰਾਨ ਕੈਲੰਡਰ ਜਾਰੀ ਕਰਨ ਸਮੇਂ ਦਿੱਤੀ।ਸੰਤ ਚਰਨਜੀਤ ਸਿੰਘ ਜੀ ਨੇ ਦੱਸਿਆ ਕਿ 4 ਜਨਵਰੀ ਨੂੰ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਪ੍ਰਧਾਨ ਸੰਤ ਸਮਾਜ ਦੇ ਅਖੰਡ ਪਾਠੀ ਸਿੰਘਾਂ ਵੱਲੋਂ ਸੀ੍ਰ ਅਖੰਡ ਪਾਠ ਸਾਹਿਬ ਆਰੰਭ ਹੋਣਗੇ।6 ਜਨਵਰੀ ਨੂੰ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਗੁਰਮਤਿ ਸਮਾਗਮ ਆਰੰਭ ਹੋਣਗੇ।ਬਾਅਦ ਦੁਪਹਿਰ ਦਮਦਮੀ ਟਕਸਾਲ ਸਮੇਤ ਧਾਰਮਿਕ ਜੱਥੇਬੰਦੀਆਂ ਅਤੇ ਹੋਰ ਵੀ ਸਮਾਜ ਸੇਵੀ ਸੰਸਥਾਵਾ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।ਉਨਾਂ ਸਮੂਹ ਸੰਗਤਾਂ ਨੂੰ ਪ੍ਰਵਾਰਾ ਸਮੇਤ ਹਾਜਰੀਆਂ ਭਰਨ ਦੀ ਅਪੀਲ ਕੀਤੀ। ਇਸ ਮੋਕੇ ਜੱਥੇਬੰਦੀ ਅਮਰ ਖਾਲਸਾ ਫਾਊਂਡੇਸ਼ਨ ਪੰਜਾਬ ਵੱਲੋਂ ਜੱਥੇ: ਭਾਈ ਅਵਤਾਰ ਸਿੰਘ ਖਾਲਸਾ ਦੀ ਅਗਵਾਈ ਹੇਠ ਸਮੇਤ ਜੱਥੇਬੰਦੀ ਵੱਡੀ ਗਿਣਤੀ ਵਿੱਚ ਹਾਜਰੀਆਂ ਭਰ ਕੇ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।ਇਸ ਮੋਕੇ ਅਮਰ ਖਾਲਸਾ ਫਾਂਊਂਡੇਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਖਾਲਸਾ, ਮਨਜੀਤ ਸਿੰਘ ਖਾਲਸਾ, ਭਾਈ ਮਨਜੀਤ ਸਿੰਘ ਗਿੱਲ ਮੁੱਖ ਸਲਾਹਕਾਰ, ਪਰਮਜੀਤ ਸਿੰਘ ਮੋਗੋਵਾਲ, ਹਰਪਾਲ ਸਿੰਘ ਝੀਤਾ, ਗੁਰਜੰਟ ਸਿੰਘ ਸੰਧੂ, ਸੁਖਦੇਵ ਸਿੰਘ, ਅੰਗਰੇਜ ਸਿੰਘ, ਸ਼ਿਵਦੇਵ ਸਿੰਘ, ਬਲਜਿੰਦਰ ਸਿੰਘ ਜੱਸੋਵਾਲ, ਜਗਬੀਰ ਸਿੰਘ ਬਾਦਲ, ਬਾਬਾ ਪਰਮਜੀਤ ਸਿੰਘ ਮੂਲੇਚੱਕ, ਜਰਨੈਲ ਸਿੰਘ ਹਰੀਪੁਰਾ, ਸੁਖਦੀਪ ਸਿੰਘ ਧੰਜੂ ਆਦਿ ਨੋਜਵਾਨ ਹਾਜਰ ਸਨ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply