Friday, July 5, 2024

ਚਾਰ ਮੌਜ਼ੂਦਾ ਕਾਂਗਰਸੀ ਕੌਂਸਲਰ ਜੰਡਿਆਲਾ ਗੁਰੂ ਨਗਰ ਕੌਂਸਲ ਦੇ ਸਾਬਕਾ ਵਾਇਸ ਪ੍ਰਧਾਨ ਸਮੇਤ ‘ਆਪ’ ਵਿੱਚ ਸ਼ਾਮਲ

ਮੰਤਰੀ ਹਰਭਜਨ ਸਿੰਘ ਈ.ਟੀਓ ਦੀ ਅਗਵਾਈ ‘ਚ ਹੋਈ ਸ਼ਮੂਲੀਅਤ

ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ‘ਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਚਾਰ ਕੌਂਸਲਰ ਸਮੇਤ ਦਰਜ਼ਨਾਂ ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਸਮੇਂ ਕੀਤਾ।ਉਨਾਂ ਕਿਹਾ ਕਿ ਅੱਜ ਜੰਡਿਆਲਾ ਗੁਰੂ ਸ਼ਹਿਰੀ ਕਮੇਟੀ ਦੇ ਸਾਬਕਾ ਵਾਈਸ ਪ੍ਰਧਾਨ ਨਿਰਮਲ ਸਿੰਘ ਲਾਹੋਰੀਆ ਕੌਂਸਲਰ ਵਾਰਡ ਨੰਬਰ 6, ਅਮਰਜੀਤ ਕੌਰ ਕੌਂਸਲਰ ਵਾਰਡ ਨੰਬਰ 9, ਸੁਖਜਿੰਦਰ ਸਿੰਘ ਗੋਲਡੀ ਕੌਂਸਲਰ ਵਾਰਡ ਨੰਬਰ 10, ਹਰਦੇਵ ਸਿੰਘ ਰਿੰਕੂ ਕੌਂਸਲਰ ਵਾਰਡ ਨੰਬਰ 11 ਕਾਂਗਰਸ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਗਏ ਹਨ ।
ਮੰਤਰੀ ਈ.ਟੀ.ਓ ਨੇ ਕਿਹਾ ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਸਾਡੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਉਨ੍ਹਾਂ ਦੱਸਿਆ ਕਿ ਅਸੀਂ ਚੋਣਾਂ ਦੋਰਾਨ ਲੋਕਾਂ ਨਾਲ ਜੋ ਵੀ ਗਰੰਟੀ ਕੀਤੀਆਂ ਸਨ ਨੂੰ ਪੂਰਾ ਕੀਤਾ ਹੈ ਉਹ ਚਾਹੇ ਬਿਜਲੀ ਮੁਫ਼ਤ ਦੀ ਹੋਵੇ ਜਾਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ।ਡੇਢ ਸਾਲ ਦੇ ਅੰਦਰ ਹੀ 40 ਹਜ਼ਾਰ ਤੋ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਕ ਰਿਕਾਰਡ ਕਾਇਮ ਕੀਤਾ ਹੈ।ਕੈਬਿਨੇਟ ਮੰਤਰੀ ਨੇ ਕਿਹਾ ਕਿ ਸਰਕਾਰ ਤੁਹਾਡੇ ਦਵਾਰ ਪ੍ਰੋਗਰਾਮ ਤਹਿਤ ਹੁਣ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ।43 ਸੇਵਾਵਾਂ ਲੋਕਾਂ ਨੂੰ ਘਰ ਬੈਠੇ ਹੀ ਮਿਲਣਗੀਆ।ਉਨਾਂ ਕਿਹਾ ਕਿ ਸਾਡੀਆਂ ਨੀਤੀਆਂ ਨੂੰ ਦੇਖਦੇ ਹੋਏ ਹੀ ਵੱਡੀ ਗਿਣਤੀ ‘ਚ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਪ ਦਾ ਕੁਨਬਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ।ਉਨਾਂ ਕਿਹਾ ਕਿ ਅੱਜ ਵੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ, ਅਸੀਮ ਮੀਤ ਪ੍ਰਧਾਨ ਯੂਥ ਕਾਂਗਰਸ, ਸਿਮਰਨਦੀਪ ਸਿੰਘ ਵਾਰਡ 15, ਕਵਲਜੀਤ ਕੌਰ ਸਾਬਕਾ ਕੌਂਸਲਰ ਪਤਨੀ ਹਰਜਿੰਦਰ ਸਿੰਘ, ਰਾਜਦੀਪ ਸਿੰਘ ਸੈਣੀ ਪੁੱਤਰ ਬਲਦੇਵ ਹਲਵਾਈ, ਕ੍ਰਿਸ਼ਨਾ ਅਰੋੜਾ, ਗੁਰਪਾਲ ਸਿੰਘ, ਪ੍ਰਭਜੋਤ ਵਿਰਕ, ਅਮਨ ਵਿਰਕ, ਅੰਮ੍ਰਿਤ ਜੰਡਿਆਲਾ, ਮਨਬੀਰ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।ਇਸ ਤੋਂ ਇਲਾਵਾ ਨਰਿੰਦਰ ਸਿੰਘ, ਮੀਤ ਪ੍ਰਧਾਨ ਯੂਥ ਅਕਾਲੀ ਦਲ, ਅਕਾਲੀ ਦਲ ਬਾਦਲ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਮੰਤਰੀ ਈ.ਟੀ.ਓ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵਾਰਡ ਨੰਬਰ 3 ਦੇ ਕੌਸਲਰ ਬਲਜਿੰਦਰ ਕੌਰ ਪਤਨੀ ਗੁਰਵੇਲ ਸਿੰਘ ਪਹਿਲਾਂ ਹੀ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਚੱਕੇ ਸਨ।ਕੌਂਸਲਰ ਨਿਰਮਲ ਸਿੰਘ ਲਹੌਰੀਆ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਕੈਬਿਨਟ ਮੰਤਰੀ ਦੀਆਂ ਜੰਡਿਆਲਾ ਹਲਕੇ ਦੇ ਵਿਕਾਸ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਆਪ ਵਿੱਚ ਸ਼ਾਮਲ ਹੋਏ ਹਨ ਅਤੇ ਆਪ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ
ਇਸ ਮੌਕੇ ਆਮ ਆਦਮੀ ਪਾਰਟੀ ਜਿਲ੍ਹਾ ਪ੍ਰਧਾਨ ਅੰਮ੍ਰਿਤਸਰ ਕੁਲਦੀਪ ਸਿੰਘ ਮੱਤੇਵਾਲ, ਸੁਨੈਨਾ ਰੰਧਾਵਾ ਮਹਿਲਾ ਵਿੰਗ ਪ੍ਰਧਾਨ ਜੰਡਿਆਲਾ ਗੁਰੂ, ਸਰਬਜੀਤ ਸਿੰਘ ਡਿੰਪੀ, ਸਤਿੰਦਰ ਸਿੰਘ, ਸੁੱਖਵਿੰਦਰ ਸਿੰਘ, ਵਗੈਰਾ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …