Sunday, June 23, 2024

ਜੰਡਿਆਲਾ ਗੁਰੂ ਰੈਲੀ ਦੀ ਤਿਆਰੀ ਲਈ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪਿੰਡਾਂ ਵਿੱਚ ਟਰੈਕਟਰ ਮਾਰਚ

ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਜ਼ੋਨ ਸਕੱਤਰ ਮੰਗਵਿੰਦਰ ਸਿੰਘ ਮੰਡਿਆਲਾ ਦੀ ਅਗਵਾਈ ਹੇਠ ਅੱਜ ਜੋਨ ਬਾਬਾ ਨੋਧ ਸਿੰਘ ਦੇ ਦਰਜ਼ਨਾਂ ਪਿੰਡਾਂ ਵਿੱਚ 2 ਜਨਵਰੀ ਨੂੰ ਜੰਡਿਆਲਾ ਗੁਰੂ ਦੀ ਮਹਾਂ ਰੈਲੀ ਦੀ ਤਿਆਰੀ ਵਜੋਂ ਟਰੈਕਟਰ ਮਾਰਚ ਕੀਤਾ ਗਿਆ।ਇਸ ਵਿੱਚ ਵੱਡੀ ਗਿਣਤੀ ‘ਚ ਕਿਸਾਨਾਂ, ਮਜ਼ਦੂਰਾਂ ਨੇ ਹਿੱਸਾ ਲਿਆ।ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਹੋਰ ਵਰਗਾਂ ਨੂੰ ਲਾਮਬੰਦ ਕਰਦਿਆਂ ਕਿਸਾਨ ਆਗੂ ਸਤਬੀਰ ਸਿੰਘ ਵਡਾਲੀ, ਬਲਜਿੰਦਰ ਸਿੰਘ ਸਭਰਾ ਨੇ ਕਿਹਾ ਕਿ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਮੰਨਵਾਉਣ, ਮੋਰਚੇ ਦੌਰਾਨ ਪਾਏ ਕੇਸ ਰੱਦ ਕਰਵਾਉਣ, ਨੈਸ਼ਨਲ ਹਾਈਵੇ ਲਈ ਕਿਸਾਨਾਂ ਦੀ ਜ਼ਮੀਨ ਦਾ ਯੋਗ ਮੁਆਵਜ਼ਾ ਜਾਰੀ ਕਰਵਾਉਣ ਤੇ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਖਤਮ ਕਰਨ ਆਦਿ ਮੰਗਾਂ ਨੂੰ ਲੈ ਕੇ ਉੱਤਰ ਭਾਰਤ ਦੀਆਂ 18 ਜਥੇਬੰਦੀਆਂ ਅਤੇ ਸਯੁੰਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ 2 ਜਨਵਰੀ ਨੂੰ ਜੰਡਿਆਲਾ ਗੁਰੂ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ।ਜਿਸ ਵਿੱਚ ਕੇਂਦਰ ਸਰਕਾਰ ਖਿਲਾਫ ਵੱਡੇ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ।ਆਗੂਆਂ ਨੇ ਕਿਹਾ ਕਿ ਰੈਲੀ ਦੀ ਤਿਆਰੀ ਲਈ ਪਿੰਡਾਂ ਵਿੱਚ ਟਰੈਕਟਰ ਮਾਰਚ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਇਸ ਰੈਲੀ ਵਿਚ ਪਿੰਡਾਂ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ, ਬੀਬੀਆਂ ਸਮੇਤ ਪਹੁੰਚਣਗੇ।
ਇਸ ਮੌਕੇ ਮੰਗਜੀਤ ਸਿੰਘ ਸਿੱਧਵਾਂ, ਬਾਪੂ ਕੱਥਾ ਸਿੰਘ ਵਡਾਲੀ ਗੁਰੂ, ਹਰਦੇਵ ਸਿੰਘ ਸਾਂਘਣਾ, ਮਨਜੀਤ ਸਿੰਘ ਮੁੱਲਾਂ ਬਹਿਰਾਮ, ਮੰਗਤ ਸਿੰਘ ਭਕਨਾ, ਦਲਬੀਰ ਸਿੰਘ, ਜਸਪਾਲ ਸਿੰਘ ਬਾਸਰਕੇ, ਕਿਰਪਾਲ ਸਿੰਘ ਮੁਲਾਂਬਹਿਰਾਮ, ਬਾਜ਼ ਸਿੰਘ ਖਾਪੜਖੇੜੀ, ਸਕੱਤਰ ਸਿੰਘ ਧੱਤਲ, ਦਿਲਬਾਗ ਸਿੰਘ, ਗੁਰਦੀਪ ਸਿੰਘ ਭਕਨਾ, ਸੁਰਜੀਤ ਸਿੰਘ ਇੱਬਣ, ਮੇਜਰ ਸਿੰਘ ਵਡਾਲੀ ਆਦਿ ਆਗੂ ਹਾਜ਼ਰ ਸਨ।

Check Also

ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 22 ਜੂਨ (ਜਗਸੀਰ ਲੌਂਗਵਾਲ) – ਦੇਸ਼ ਭਗਤ ਯਾਦਗਾਰ ਕਮੇਟੀ, ਤਰਕਸ਼ੀਲ ਸੁਸਾਇਟੀ ਪੰਜਾਬ, ਸਲਾਈਟ ਇੰਪਲਾਈਜ਼ …