Saturday, October 3, 2026

ਨਵਨਿਯੁੱਕਤ ਕਨਵੀਨਰ ਰਾਜਬੀਰ ਸ਼ਰਮਾ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਭਾਜਪਾ ਪਾਰਟੀ ਵਲੋਂ ਆਪਣੀਆਂ ਗਤੀਵਿਧੀਆਂ ਨੂੰ ਹੋਰ ਵੀ ਤੇਜ਼ ਕਰ ਦਿੱਤਾ ਗਿਆ ਹੈ ਅਤੇ ਵੱਡੇ ਪੱਧਰ ‘ਤੇ ਲੋਕ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਲਈ ਪਾਰਟੀ ਵਲੋਂ ਸਾਰੇ ਲੀਡਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।ਇਸੇ ਤਹਿਤ ਅੱਜ ਜਿਲ੍ਹਾ ਅੰਮ੍ਰਿਤਸਰ ਦੇ ਆਗੂ ਰਾਜਵੀਰ ਸ਼ਰਮਾ ਨੂੰ ਲੋਕ ਸਭਾ ਹਲਕਾ ਅੰਮ੍ਰਿਤਸਰ ਦਾ ਕਨਵੀਨਰ ਲਾ ਕੇ ਪਾਰਟੀ ਨੇ ਮਾਣ ਦਿੱਤਾ ਹੈ।ਹਰਜਿੰਦਰ ਸਿੰਘ ਰਾਜਾ ਜਿਲ੍ਹਾ ਸਕੱਤਰ ਓ.ਬੀ.ਸੀ ਮੋਰਚਾ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਵਲੋਂ ਆਪਣੇ ਸਾਥੀਆਂ ਸਮੇਤ ਉਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮੰਡਲ ਗੋਬਿੰਦ ਨਗਰ ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਬੱਬੂ, ਰਾਜ ਮਸੌਣ, ਰਜਿੰਦਰ ਸ਼ਰਮਾ, ਅਮਿਤ ਮਹਾਜਨ. ਬਜ਼ਰੰਗ ਦਲ ਤੋਂ ਅਮਿਤ ਕੁਮਾਰ ਟਿੰਕੂ, ਨੀਰਜ਼ ਅਰੋੜਾ, ਓ.ਬੀ.ਸੀ ਮੋਰਚਾ ਮੰਡਲ ਪ੍ਰਧਾਨ ਸੁਖਵਿੰਦਰ ਸਿੰਘ ਬਾਊ ਅਤੇ ਹੋਰ ਸਾਥੀ ਵੀ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …