ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕਾ ਇੰਚਾਰਜ਼ ਰਜਿੰਦਰ ਮੋਹਨ ਸਿੰਘ ਛੀਨਾ
ਨੇ ਅੰਮ੍ਰਿਤਸਰ-ਨਵੀਂ ਦਿੱਲੀ ‘ਵੰਦੇ ਭਾਰਤ’ ਐਕਸਪ੍ਰੈਸ ਟਰੇਨ ਸ਼ੁਰੂ ਕਰਨ ਲਈ ਕੇਂਦਰੀ ਮੋਦੀ ਸਰਕਾਰ ਦੀ ਸ਼ਲਾਘਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਤੇਜ਼ ਰਫ਼ਤਾਰ ਰੇਲ ਰਾਹੀਂ ਪਵਿੱਤਰ ਸ਼ਹਿਰ ਨੂੰ ਕੌਮੀ ਰਾਜਧਾਨੀ ਨਾਲ ਜੋੜਨ ਲਈ ਸਮੁੱਚੀ ਸਿੱਖ ਕੌਮ ਪ੍ਰਧਾਨ ਮੰਤਰੀ ਦੀ ਧੰਨਵਾਦੀ ਹੈ।
ਉਨ੍ਹਾਂ ਕਿਹਾ ਕਿ ਇਹ ਰੇਲਗੱਡੀ ਸਫ਼ਰ ਦੇ ਸਮੇਂ ਨੂੰ ਘਟਾਏਗੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸ਼ਰਧਾਲੂਆਂ ਅਤੇ ਆਮ ਸੈਲਾਨੀਆਂ ਲਈ ਫ਼ਾਇਦੇਮੰਦ ਸਾਬਤ ਹੋਵੇਗੀ।ਉਨ੍ਹਾਂ ਕਿਹਾ ਇਸ ਰੇਲਗ ਡੀ ਰਾਹੀਂ ਯਾਤਰਾ ਆਸਾਨ ਹੋ ਜਾਵੇਗੀ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ ਨਾਲ ਵਪਾਰਿਕ ਗਤੀਵਿਧੀਆਂ ਰਾਹੀਂ ਆਰਥਿਕ ਵਿਕਾਸ ਨੂੰ ਵਧਾਵਾ ਦੇਵੇਗੀ।
ਉਨ੍ਹਾਂ ਕਿਹਾ ਕਿ ਟਰੇਨ ਅੰਮ੍ਰਿਤਸਰ ਸਟੇਸ਼ਨ ਤੋਂ ਸਵੇਰੇ 08:20 ਵਜੇ ਚੱਲ ਕੇੇ 05:30 ਘੰਟੇ ਬਾਅਦ ਦੁਪਹਿਰ ਵੇਲੇ 01:50 ਵਜੇ ਦਿੱਲੀ ਅਤੇ ਮੁੜ ਦਿੱਲੀ ਜੰਕਸ਼ਨ ਤੋਂ ਦੁਪਹਿਰ 03:15 ਵਜੇ ਰਵਾਨਾ ਹੋ ਕੇ ਰਾਤ 08:45 ਵਜੇ ਅੰਮ੍ਰਿਤਸਰ ਪਹੁੰਚ ਰਹੀ।ਇਹ ਰੇਲਗੱਡੀ ਬਿਆਸ, ਜਲੰਧਰ ਕੈਂਟ, ਫਗਵਾੜਾ, ਲੁਧਿਆਣਾ ਅਤੇ ਅੰਬਾਲਾ ਕੈਂਟ ਤੋਂ ਹੁੰਦੀ ਹੋਈ ਦਿੱਲੀ ਪਹੁੰਚੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media