ਅੰਮ੍ਰਿਤਸਰ 2 ਜਨਵਰੀ (ਸੁਖਬੀਰ ਸਿੰਘ) – ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਜੋ ਆਰਜ਼ੀ ਤੌਰ ‘ਤੇ ਸਪਲਾਈ ਵਿੱਚ ਕਿੱਲਤ ਆਈ
ਸੀ, ਉਸ ਨੂੰ ਦੂਰ ਕਰ ਲਿਆ ਗਿਆ ਹੈ ਅਤੇ ਕੁੱਝ ਹੀ ਘੰਟਿਆਂ ਵਿੱਚ ਸਥਿਤੀ ਆਮ ਵਾਂਗ ਹੋ ਜਾਵੇਗੀ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਹ ਪ੍ਰਗਟਾਵਾ ਕਰਦੇ ਹੋਏ ਜਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਨੂੰ ਪੈਟਰੋਲ ਪੰਪਾਂ ਦੀ ਚੈਕਿੰਗ ਕਰਨ ਦੇ ਆਦੇਸ਼ ਵੀ ਦਿੱਤੇ ਹਨ ਤਾਂ ਕਿ ਕੋਈ ਪੈਟਰੋਲ ਅਤੇ ਡੀਜ਼ਲ ਦੀ ਕਾਲਾਬਾਜ਼ਾਰੀ ਨਾ ਕਰੇ।ਉਨਾਂ ਦੱਸਿਆ ਕਿ ਜਲੰਧਰ ਵਿਖੇ ਟਰੱਕ ਡਰਾਈਵਰਾਂ ਦੀ ਹੜਤਾਲ ਖਤਮ ਹੋ ਗਈ ਹੈ ਅਤੇ ਜਲਦ ਹੀ ਪਟਰੋਲ ਅਤੇ ਡੀਜ਼ਲ ਦੀ ਸਪਲਾਈ ਸ਼ੁਰੂ ਹੋ ਜਾਵੇਗੀ।
ਥੋਰੀ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਅਤੇ ਜਲਦੀ ਹੀ ਲੋਕਾਂ ਨੂੰ ਆਮ ਵਾਂਗ ਪਟਰੋਲ ਅਤੇ ਡੀਜ਼ਲ ਮਿਲਣਾ ਸ਼ੁਰੂ ਹੋ ਜਾਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media