Monday, July 8, 2024

ਸ਼੍ਰੋਮਣੀ ਕਮੇਟੀ ਵਲੋਂ ਜਥੇਦਾਰ ਕਾਉਂਕੇ ਕਤਲ ਮਾਮਲੇ ’ਚ ਕਨੂੰਨੀ ਕਾਰਵਾਈ ਲਈ ਮਾਹਿਰਾਂ ਦੀ ਕਮੇਟੀ ਗਠਿਤ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਕਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਨੂੰਨੀ ਮਾਹਰਾਂ ਦੀ ਪੰਜ਼-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਹੈ ਕਿ ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ ਦੀ ਅਗਵਾਈ ਵਿੱਚ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਪੁਨੀਤ ਕੌਰ ਸੇਖੋਂ, ਜਲੰਧਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਬਲਤੇਜ ਸਿੰਘ ਢਿੱਲੋਂ, ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਅਮਰਜੀਤ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਕੀਤੇ ਹਨ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਥੇਦਾਰ ਕਾਉਂਕੇ ਦੇ ਕਤਲ ਸਬੰਧੀ ਮੁਜ਼ਰਮਾਂ ਖ਼ਿਲਾਫ਼ ਕਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਕਿਹਾ ਗਿਆ ਸੀ।ਐਡਵੋਕੇਟ ਧਾਮੀ ਨੇ ਕਿਹਾ ਕਿ ਬਣਾਈ ਗਈ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੀ ਗਈ ਆਈ.ਪੀ.ਐਸ ਬੀ.ਪੀ ਤਿਵਾੜੀ ਵਾਲੀ ਰਿਪੋਰਟ ਦੀ ਮੁਕੰਮਲ ਘੋਖ ਕਰਕੇ ਕਨੂੰਨੀ ਕਾਰਵਾਈ ਕਰੇਗੀ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …