ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – 67ਵੀਆਂ ਨੈਸ਼ਨਲ ਖੇਡਾਂ ਲੜਕੇ/ਲੜਕੀਆਂ ਦੇ ਤੀਰ-ਅੰਦਾਜ਼ੀ ਮੁਕਾਬਲੇ ਜੋ ਕਿ 16/12/2023 ਤੋਂ 19/12/2023
ਤੱਕ ਸਕੂਲ ਨੈਸ਼ਨਲ ਨਡਿਆਡ (ਗੁਜਰਾਤ) ਵਿਖੇ ਕਰਵਾਏ ਗਏ ਸਨ।ਇਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚੇ ਕੰਪਾਊਂਡ ਈਵੈਂਟ ਵਿੱਚ ਅਵਨੀਤ ਸਿੰਘ (ਅੰਡਰ-17) ਨੇ ਬਰਾਊਂਜ਼ ਮੈਡਲ ਜਿੱਤ ਕੇ ਆਪਣੇ ਰਾਜ, ਜਿਲ੍ਹੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ।ਇਹਨਾਂ ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਕੋਚ ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਸੰਦੀਪ ਸਿੰਘ, ਡੀ.ਪੀ.ਈ ਮੰਗਤ ਰਾਏ ਅਤੇ ਮਨਪ੍ਰੀਤ ਸਿੰਘ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media