Monday, July 8, 2024

ਨਵੇਂ ਵਰ੍ਹੇ ਦੀ ਆਮਦ ‘ਤੇ ਧਾਰਮਿਕ ਸਮਾਗਮ ਦਾ ਆਯੋਜਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀਆਂ ਤਿਆਰੀਆਂ ਆਰੰਭ

ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – ਹਰ ਸਾਲ ਦੀ ਤਰ੍ਹਾਂ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਨਵੇਂ ਸਾਲ ਦੀ ਆਮਦ ‘ਤੇ ਰਾਤਰੀ ਕੀਰਤਨ ਦਰਬਾਰ ਜਸਵਿੰਦਰ ਸਿੰਘ ਪ੍ਰਿੰਸ ਪ੍ਰਧਾਨ ਕਮੇਟੀ, ਪਰਮਿੰਦਰ ਸਿੰਘ ਸੋਬਤੀ, ਗੁਰਵਿੰਦਰ ਸਿੰਘ ਸਰਨਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।ਹਜ਼ੂਰੀ ਰਾਗੀ ਭਾਈ ਮਨਵੀਰ ਸਿੰਘ ਕੋਹਾੜਕਾ, ਭਾਈ ਸੁਰਿੰਦਰ ਪਾਲ ਸਿੰਘ ਸਿਦਕੀ, ਭਾਈ ਗੁਰਮੀਤ ਸਿੰਘ ਸਾਹਨੀ ਤੋਂ ਇਲਾਵਾ ਇਸਤਰੀ ਸਤਿਸੰਗ ਸਭਾ ਵਲੋਂ ਮਾਤਾ ਸਵਰਨ ਕੌਰ, ਗੁਰਲੀਨ ਕੌਰ, ਰੇਖਾ ਰਾਣੀ, ਕਿਰਨ ਦੂਆ, ਮਹਿਕਪ੍ਰੀਤ ਕੌਰ ਆਦਿ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ। ਰਾਤ 12 ਵਜੇ ਸ਼ਹਿਰ ਦੀਆਂ ਪ੍ਰਮੁੱਖ ਸੇਵਾ ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਜੈਕਾਰਿਆਂ ਦੀ ਗੂਜ਼ ਵਿੱਚ ਨਵੇਂ ਸਾਲ 2024 ਦਾ ਸਵਾਗਤ ਕੀਤਾ ਗਿਆ।
ਭਾਈ ਸੁੰਦਰ ਸਿੰਘ ਹੈਡ ਗ੍ਰੰਥੀ ਨੇ ਨਵੇਂ ਸਾਲ ਵਿੱਚ ਸਭ ਸੰਗਤਾਂ ਦੀ ਦੇਹ ਅਰੋਗਤਾ, ਸਰਬਤ ਦੇ ਭਲੇ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ।ਗੁਰਮੀਤ ਸਿੰਘ ਜਨਰਲ ਸਕੱਤਰ ਨੇ ਜਥਿਆਂ, ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ 6 ਤੋਂ 10 ਜਨਵਰੀ ਤੱਕ ਭਾਈ ਮਨਦੀਪ ਸਿੰਘ ਮੁਰੀਦ ਦਾਸਤਾਨ ਏ ਦਸਮੇਸ਼ ‘ਤੇ ਆਧਾਰਿਤ ਰਾਤਰੀ ਕਥਾ ਵਿਚਾਰ ਕਰਨਗੇ।10 ਤੋਂ 14 ਜਨਵਰੀ ਤੱਕ ਪ੍ਭਾਤਫੇਰੀਆਂ ਅਤੇ 15 ਜਨਵਰੀ ਨੂੰ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ।14 ਜਨਵਰੀ ਦੀ ਸ਼ਾਮ ਨੂੰ “ਬਾਲ ਕਵੀ ਦਰਬਾਰ” ਸੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਅਤੇ 16 ਜਨਵਰੀ ਨੂੰ ਸਵੇਰੇ 10.00 ਵਜੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਕੂਲ ਵਿਦਿਆਰਥੀਆਂ ਦੇ ਸ਼ਬਦ ਗਾਇਨ ਮੁਕਾਬਲੇ ਅਤੇ “ਆਓ ਰੰਗ ਭਰੀਏ ਮੁਕਾਬਲੇ” ਹੋਣਗੇ।17 ਜਨਵਰੀ ਨੂੰ ਆਗਮਨ ਪੁਰਬ ਦਿਹਾੜੇ ਸਵੇਰੇ ਅਤੇ ਰਾਤਰੀ ਦੇ ਵਿਸ਼ੇਸ਼ ਗੁਰਮਤਿ ਸਮਾਗਮਾਂ ਵਿੱਚ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲੇ, ਸੂਫ਼ੀ ਸੰਤ ਜਨਾਬ ਗ਼ੁਲਾਮ ਹੈਦਰ ਕਾਦਰੀ ਜੀ, ਭਾਈ ਮਹਾਂਵੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਜਸਪ੍ਰੀਤ ਸਿੰਘ ਬਠਿੰਡਾ, ਭਾਈ ਪੇ੍ਮਜੀਤ ਸਿੰਘ ਹੀਰਾ ਸੰਗਰੂਰ ਵਾਲੇ, ਮਾਈ ਮਨਵੀਰ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ ਜਦੋਂ ਕਿ ਭਾਈ ਹਰਦੀਪ ਸਿੰਘ ਪਾਤੜਾਂ ਵਾਲੇ ਅਤੇ ਭਾਈ ਮਨਦੀਪ ਸਿੰਘ ਮੁਰੀਦ ਗੁਰੂ ਸਾਹਿਬ ਦੇ ਜੀਵਨ ਪ੍ਰਥਾਏ ਕਥਾ ਵਿਚਾਰ ਕਰਨਗੇ।18 ਜਨਵਰੀ ਨੂੰ ਹੋ ਰਹੇ ਰਾਤਰੀ ਦੇ ਬੇਮਿਸਾਲ ਕਵੀ ਦਰਬਾਰ ਵਿੱਚ ਡਾ: ਹਰੀ ਸਿੰਘ ਜਾਚਕ ਲੁਧਿਆਣਾ, ਅਵਤਾਰ ਸਿੰਘ ਤਾਰੀ ਅੰਮ੍ਰਿਤਸਰ ਸਾਹਿਬ, ਗੁਰਚਰਨ ਸਿੰਘ ਚੰਨੀ ਜਲਾਲਾਬਾਦ, ਡਾ: ਚਰਨਜੀਤ ਸਿੰਘ ਉਡਾਰੀ ਤੇ ਪੇ੍ਮਜੀਤ ਸਿੰਘ ਹੀਰਾ ਭਾਗ ਲੈਣਗੇ।
ਨਵੇਂ ਸਾਲ ਦੀ ਆਮਦ ਸਬੰਧੀ ਸੀ੍ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਥਾਨਕ ਨਿਊ ਫਰੈਂਡਜ਼ ਕਲੋਨੀ ਵਿਖੇ ਹੋਏ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸੁਸਾਇਟੀ ਸੇਵਕ ਚਰਨਜੀਤ ਪਾਲ ਸਿੰਘ, ਗੁਰਿੰਦਰ ਸਿੰਘ ਗੁਜਰਾਲ, ਸੁਰਿੰਦਰ ਪਾਲ ਸਿੰਘ ਸਿਦਕੀ ਤੋਂ ਇਲਾਵਾ ਭਾਈ ਬਹਾਦਰ ਸਿੰਘ ਸੁਨਾਮ ਵਾਲਿਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਸੁਸਾਇਟੀ ਸਰਪ੍ਰਸਤ ਨਰਿੰਦਰ ਪਾਲ ਸਿੰਘ ਸਾਹਨੀ ਐਡਵੋਕੇਟ ਨੇ ਸੰਗਤਾਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਅਤੇ ਸਭ ਦੇ ਘਰਾਂ ਵਿੱਚ ਸੁੱਖ ਸ਼ਾਂਤੀ, ਤੰਦਰੁਸਤੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ।ਮੁੱਖ ਸੇਵਾਦਾਰ ਰਾਜਵਿੰਦਰ ਸਿੰਘ ਲੱਕੀ, ਜਗਜੀਤ ਸਿੰਘ ਭਿੰਡਰ, ਈਮਾਨ ਪ੍ਰੀਤ ਸਿੰਘ ਅਤੇ ਹੋਰਾਂ ਨੇ ਸਮਾਗਮ ਦੇ ਵਿਸ਼ੇਸ਼ ਸਹਿਯੋਗੀ ਅਮਰੀਕ ਸਿੰਘ ਬਿੱਟਾ ਨੂੰ ਸਨਮਾਨਿਤ ਕੀਤਾ।
ਇਸ ਸਮਾਗਮ ਵਿੱਚ ਦਲਬੀਰ ਸਿੰਘ ਬਾਬਾ, ਮਹਿੰਦਰ ਪਾਲ ਸਿੰਘ ਪਾਹਵਾ, ਹਰਭਜਨ ਸਿੰਘ ਭੱਟੀ, ਪ੍ਰੀਤਮ ਸਿੰਘ, ਅਮਰਿੰਦਰ ਸਿੰਘ ਮੌਖਾ, ਸਮਰਪ੍ਰੀਤ ਸਿੰਘ, ਜੋਗਿੰਦਰ ਕੌਰ, ਪ੍ਰਿਤਪਾਲ ਕੌਰ, ਰਾਜਵੰਤ ਕੌਰ, ਰੇਖਾ ਕਾਲੜਾ, ਕਿਰਨ ਦੂਆ ਆਦਿ ਨੇ ਵੀ ਸੇਵਾਵਾਂ ਨਿਭਾਈਆਂ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …