Thursday, July 3, 2025
Breaking News

ਮੈਡਮ ਪੂਨਮ ਕਾਂਗੜਾ ਵਲੋਂ ਨਵ-ਨਿਯੁੱਕਤ ਜੱਜ ਰਮਨਦੀਪ ਕੌਰ ਦਾ ਵਿਸ਼ੇਸ਼ ਸਨਮਾਨ

ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੀ.ਸੀ.ਐਸ ਜੁਡੀੀਅਲ ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣੀ ਸ਼ੇਰਪੁਰ ਦਾ ਮਾਣ ਰਮਨਦੀਪ ਕੌਰ ਪੁੱਤਰੀ ਸ੍ਰ. ਨਾਹਰ ਸਿੰਘ ਦੇ ਘਰ ਮੈਡਮ ਪੂਨਮ ਕਾਂਗੜਾ ਮੁੱਖ ਸਰਪ੍ਰਸਤ ਭਾਰਤੀਯ ਅੰਬੇਡਕਰ ਮਿਸ਼ਨ (ਰਜਿ:) ਭਾਰਤ ਅਤੇ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਆਪਣੀ ਟੀਮ ਸਮੇਤ ਪਹੁੰਚੇ।ਜਿਥੇ ਉਨ੍ਹਾਂ ਵਲੋਂ ਜੱਜ ਬਣੀ ਰਮਨਦੀਪ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਅਪਾਣੇ ਸੰਬੋਧਨ ‘ਚ ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਜਿਸ ਮਿਸ਼ਨ ਨੂੰ ਪੂਰਾ ਕਰਨ ਲਈ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ ਆਪਣਾ ਸਾਰਾ ਜੀਵਨ ਕੁਰਬਾਨ ਕਰ ਦਿੱਤਾ, ਉਹ ਮਿਸ਼ਨ ਹੁਣ ਪੂਰਾ ਹੁੰਦਾ ਨਜ਼ਰ ਆ ਰਿਹਾ ਹੈ।ਹੁਣ ਆਮ ਪਰਿਵਾਰਾਂ ਦੇ ਬੱਚੇ ਬਾਬਾ ਸਾਹਿਬ ਵਲੋਂ ਦਿਖਾਏ ਮਾਰਗ ‘ਤੇ ਚੱਲਦਿਆਂ ਆਪਣੀ ਪੜ੍ਹਾਈ ਅਤੇ ਮਿਹਨਤ ਨਾਲ ਉਚ ਮੁਕਾਮ ਹਾਸਲ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇੱਕ ਆਮ ਪਰਿਵਾਰ ਦੀ ਧੀਅ ਰਮਨਦੀਪ ਕੌਰ ਨੇ ਪੀ.ਸੀ.ਐਸ ਦੀ ਪ੍ਰੀਖਿਆ ਪਾਸ ਕਰਕੇ ਇਹ ਸਾਬਤ ਕਰ ਦਿੱਤਾ ਹੈ।ਉਨਾਂ ਨੇ ਕਿਹਾ ਕਿ ਰਮਨਦੀਪ ਕੌਰ ਹੀ ਨਹੀਂ, ਬਲਕਿ ਉਸ ਦਾ ਪੂਰਾ ਪਰਿਵਾਰ ਵਧਾਈ ਦਾ ਪਾਤਰ ਹੈ।ਨਵ-ਨਿਯੁੱਕਤ ਜੱਜ ਰਮਨਦੀਪ ਕੌਰ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਜੱਜ ਬਣਨ ਦਾ ਇੱਕ ਸੁਪਨਾ ਦੇਖਿਆ ਸੀ, ਜਿਸ ਨੂੰ ਉਨ੍ਹਾਂ ਆਪਣੇ ਪਿਤਾ ਅਤੇ ਮਾਤਾ ਦੀ ਬਦੌਲਤ ਪੂਰਾ ਕੀਤਾ ਹੈ।
ਇਸ ਮੌਕੇ ਕ੍ਰਿਸ਼ਨ ਸਿੰਗਲਾ, ਬਿੱਟੂ, ਚਮਕੌਰ ਸਿੰਘ, ਸੁਖਪਾਲ ਸਿੰਘ ਭੰਮਾਬੱਦੀ, ਸੁਰਿੰਦਰ ਕੌਰ ਬੁੱਗਰਾ, ਰੁਪਿੰਦਰ ਸਿੰਘ ਟਿੱਬਾ, ਸ਼ਸ਼ੀ ਚਾਵਰੀਆ ਸਣੇ ਰਮਨਦੀਪ ਕੌਰ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …