Saturday, July 5, 2025
Breaking News

ਈ.ਟੀ.ਓ ਨੇ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜ਼ਾਂ ਲਈ ਦਿੱਤੇ ਕਰੀਬ 1 ਕਰੋੜ ਦੇ ਚੈਕ

20 ਪਿੰਡਾਂ ਦੇ ਨੋਜਵਾਨਾਂ ਨੂੰ ਵੰਡੀਆਂ ਸਪੋਰਟਸ ਕਿੱਟਾਂ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਭਰ ਵਿੱਚ ਵਿਕਾਸ ਕਾਰਜ਼ ਤਰਜ਼ੀਹ ਦੇ ਆਧਾਰ ‘ਤੇ ਕੀਤੇ ਜਾ ਰਹੇ ਹਨ ਅਤੇ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀ ਹੈ।
ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਬਲਾਕ ਜੰਡਿਆਲਾ ਅਤੇ ਤਰਸਿੱਕਾ ਦੇ 20 ਪਿੰਡਾਂ ਦੀ ਪੰਚਾਇਤਾਂ ਨੂੰ ਵਿਵੇਕੀ ਫੰਡ ਵਿਚੋਂ 1 ਕਰੋੜ 3 ਲੱਖ ਰੁਪਏ ਦੇ ਚੈਕ ਤਕਸੀਮ ਕਰਨ ਸਮੇਂ ਕੀਤਾ।ਉਨਾਂ੍ਹ ਦੱਸਿਆ ਕਿ ਇਸ ਗਰਾਂਟ ਨਾਲ ਪੰਚਾਇਤਾਂ ਆਪਣੇ ਪਿੰਡਾਂ ਵਿੱਚ ਗਲੀਆਂ-ਨਾਲੀਆਂ, ਛੱਪੜਾਂ ਅਤੇ ਫਿਰਨੀਆਂ ਦਾ ਕੰਮ ਕਰਵਾ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਇਸ ਤੋ ਪਹਿਲਾਂ ਵੀ ਆਪਣੀ ਵਿਵੇਕੀ ਗਰਾਂਟ ਵਿਚੋਂ 1.5 ਕਰੋੜ ਰੁਪਏ ਦੇੇ ਫੰਡ ਵੱਖ-ਵੱਖ ਪੰਚਾਇਤਾਂ ਨੂੰ ਵੰਡੇ ਗਏ ਸਨ।ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਸਾਰੇ ਪਿੰਡਾਂ ਨੂੰ ਵਿਕਾਸ ਕਾਰਜ਼ਾਂ ਲਈ ਜ਼ਲਦੀ ਹੀ ਫੰਡ ਮੁਹੱਈਆ ਕਰਵਾਏ ਜਾਣਗੇ। ਈ.ਟੀ.ਓ ਵਲੋਂ 20 ਪਿੰਡਾਂ ਦੇ ਨੋਜਵਾਨਾਂ ਨੂੰ ਖੇਡ ਕਿੱਟਾਂ ਦੀ ਵੰਡ ਵੀ ਕੀਤੀ ਗਈ। ਉਨਾਂ ਕਿਹਾ ਕਿ ਹਰੇਕ ਪਿੰਡ ਵਿੱਚ ਖੇਡ ਸਟੇਡੀਅਮ ਬਣਾਏ ਜਾਣਗੇ ਤੇ ਖੇਡ ਕਿੱਟਾਂ ਵੀ ਦਿੱਤੀਆਂ ਜਾਣਗੀਆਂ।ਇਸ ਨਾਲ ਨੋਜਵਾਨ ਖੇਡਾਂ ਨਾਲ ਜੁੜਣਗੇ ਅਤੇ ਨਸ਼ਿਆਂ ਤੋਂ ਦੂਰ ਰਹਿਣਗੇ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਰਾਜਨੀਤੀ ਕਰਨ ਨਹੀ ਸਗੋਂ ਰਾਜਨੀਤੀ ਵਿੱਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜ਼ੀਹ ਦੇ ਰਹੀ ਹੈ।
ਈ.ਟੀ.ਓ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਾਡੀ ਸਰਕਾਰ ਨੇ ਪ੍ਰਾਈਵੇਟ ਕੰਪਨੀ ਤੋ ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦ ਕੇ ਸਰਕਾਰੀ ਕਰ ਦਿੱਤਾ ਹੈ।ਉਨਾਂ੍ਹ ਕਿਹਾ ਕਿ ਪਿੱਛਲੀਆਂ ਸਰਕਾਰਾਂ ਨੇ ਤਾਂ ਸਰਕਾਰੀ ਜਾਇਦਾਦਾਂ ਨੂੰ ਕੇਵਲ ਵੇਚਿਆ ਹੈ।ਇਹ ਪਹਿਲੀ ਵਾਰ ਹੈ ਕਿ ਸਾਡੀ ਸਰਕਾਰ ਨੇ ਪ੍ਰਾਈਵੇਟ ਜਾਇਦਾਦ ਨੂੰ ਖਰੀਦ ਕੇ ਸਰਕਾਰੀ ਕੀਤਾ ਹੈ, ਜਿਸ ਨਾਲ ਸੂਬੇ ਦੀ ਲੋਕਾਂ ਨੂੰ ਹੋਰ ਸਸਤੀ ਬਿਜਲੀ ਮੁਹੱਈਆ ਹੋਵੇਗੀੇ।ਉਨਾਂ ਕਿਹਾ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 43 ਸਰਕਾਰੀ ਸੇਵਾਵਾਂ ਘਰ ਬੈਠੇ ਹੀ ਦੇਣ ਦਾ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਾ ਮਾਰਨੇ ਪੈਣ।
ਇਸ ਮੌਕੇ ਚੇਅਰਮੈਨ ਸ਼ਨਾਖ ਸਿੰਘ, ਸੁਨੈਨਾ ਰੰਧਾਵਾ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸਤਿੰਦਰ ਸਿੰਘ, ਬਲਾਕ ਪ੍ਰਧਾਨ ਸਰਬਜੀਤ ਡਿੰਪੀ ਤੋ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …