Monday, July 8, 2024

ਪੇਂਡੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 8 ਜਨਵਰੀ ਤੋਂ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ 8 ਜਨਵਰੀ ਤੱਕ ਸਵੇਰ 11:00 ਵਜੇ ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ।ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ ਦੋ ਹਫਤੇ ਦੀ ਡੇਅਰੀ ਸਿਖਲਾਈ 8 ਜਨਵਰੀ ਤੋਂ ਡੇਅਰੀ ਸਿਖਲਾਈ ਤੇ ਵਿਅਸਥਾਰ ਕੇਂਦਰ ਵੇਰਕਾ ਵਿਖੇ ਕਰਵਾਈ ਜਾਣੀ ਹੈ।ਸਿਖਲਾਈ ਕੋਰਸ ਵਿੱਚ ਜਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਬੇਰੋਜ਼ਗਾਰ ਨੌਜਵਾਨ ਲੜਕੇ ਲੜਕੀਆ ਜੋ ਘੱਟੋ ਘੱਟ ਪੰਜਵੀਂ ਪਾਸ ਹੋਣ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ ਪੇਂਡੂ ਖੇਤਰ ਨਾਲ ਸਬੰਧਤ ਹੋਣ ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਸਿਖਲਾਈ ਉਪਰੰਤ ਵਿਭਾਗ ਵਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ ਦੋ ਤੋਂ ਵੀਹ ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਿਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅਨੁ. ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ਅਤੇ ਨਾਲ ਮੁਦਰਾ ਕਰਜ਼ ਦੀ ਸਹੂਲਤ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਨਾਂ ਅਪੀਲ ਕੀਤੀ ਕਿ ਚਾਹਵਾਨ ਲੜਕੇ / ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮਿ੍ਰਤਸਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਫੋਨ ਨੰ. 9915303267, 788893092 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …