ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦਪੁਰਾ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਦੋ ਰੋਜ਼ਾ ਨਾਮ ਅਭਿਆਸ ਕਮਾਈ ਸਮਾਗਮ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਕੁਲਵੀਰ ਸਿੰਘ, ਹਮੀਰ ਸਿੰਘ, ਬੀਬੀ ਬਲਵੰਤ ਕੌਰ ਦੀ ਦੇਖ-ਰੇਖ ਹੇਠ ਇਸਤਰੀ ਸਤਿਸੰਗ ਸਭਾ ਦੇ ਸਹਿਯੋਗ ਨਾਲ ਕਰਵਾਏ ਗਏ।ਪਹਿਲੀ ਰਾਤਰੀ ਦੇ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਧਿਆਨ ਸਿੰਘ ਤੋਂ ਬਾਅਦ ਭਾਈ ਬਲਜੀਤ ਸਿੰਘ ਪਟਿਆਲਾ ਵਾਲੇ ਦੇ ਜਥੇ ਨੇ ਰਸਭਿੰਨਾ ਕੀਰਤਨ ਅਤੇ ਵਿਆਖਿਆ ਕੀਤੀ।ਭਾਈ ਸਤਵਿੰਦਰ ਸਿੰਘ ਭੋਲਾ ਹੈਡ ਗ੍ਰੰਥੀ ਨੇ ਸ਼ਬਦ ਵਿਚਾਰ ਕੀਤੀ।ਦੂਸਰੀ ਰਾਤਰੀ ਦੇ ਸਮਾਗਮ ਵਿੱਚ ਸੁਰਿੰਦਰ ਪਾਲ ਸਿੰਘ ਸਿਦਕੀ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕੀਰਤਨ ਦੀ ਹਾਜ਼ਰੀ ਭਰੀ।ਉਪਰੰਤ ਪ੍ਰਸਿੱਧ ਕਥਾ ਵਾਚਕ ਭਾਈ ਮਨਦੀਪ ਸਿੰਘ ਮੁਰੀਦ ਦੇ ਜਥੇ ਨੇ ਸ਼ਬਦ ਦਾ ਗਾਇਨ ਕੀਤਾ ਅਤੇ ਸੰਗਤਾਂ ਨੂੰ ਨਾਮ ਸਿਮਰਨ ਜਪਾਉਂਦੇ ਹੋਏ ਵਿਸਮਾਦ ਮਈ ਮਾਹੌਲ ਬਣਾ ਦਿੱਤਾ।ਆਪ ਨੇ ਨਾਮ ਦੇ ਅਭਿਆਸ ਦੀ ਪ੍ਰੇਰਨਾ ਕੀਤੀ ਅਤੇ ਸੰਗਤਾਂ ਨੂੰ ਜਪੁਜੀ ਸਾਹਿਬ ਦਾ ਪਾਠ ਨਿਰੰਤਰ ਕਰਨ ਦਾ ਸੰਦੇਸ਼ ਦਿੱਤਾ।
ਸਮੂਹ ਜਥਿਆਂ ਨੂੰ ਪ੍ਰਬੰਧਕ ਕਮੇਟੀ ਵਲੋਂ ਜਗਤਾਰ ਸਿੰਘ, ਹਰਪ੍ਰੀਤ ਸਿੰਘ, ਕੁਲਵੀਰ ਸਿੰਘ, ਭਾਈ ਸਤਵਿੰਦਰ ਸਿੰਘ ਭੋਲਾ, ਸੁਰਿੰਦਰ ਪਾਲ ਸਿੰਘ ਸਿਦਕੀ, ਦਲਵੀਰ ਸਿੰਘ ਬਾਬਾ, ਗੁਰਮੀਤ ਸਿੰਘ ਨਾਗੀ, ਗੁਰਿੰਦਰ ਸਿੰਘ ਸਰਨਾ, ਸੁਖਵਿੰਦਰ ਸਿੰਘ ਆਦਿ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਸਮਾਗਮ ਵਿੱਚ ਵੱਖ-ਵੱਖ ਪ੍ਰਬੰਧਕ ਕਮੇਟੀਆਂ ਅਤੇ ਸੇਵਾ ਸੁਸਾਇਟੀਆਂ ਦੇ ਨੁਮਾਇੰਦੇ ਗੁਰਮੀਤ ਸਿੰਘ ਸਾਹਨੀ, ਕੇਹਰ ਸਿੰਘ, ਭੁਪਿੰਦਰ ਸਿੰਘ ਸੋਢੀ, ਮੋਹਨ ਸਿੰਘ, ਹਰਬੰਸ ਸਿੰਘ ਕੁਮਾਰ, ਰਾਜਵਿੰਦਰ ਸਿੰਘ ਲੱਕੀ, ਮਨਮੋਹਨ ਸਿੰਘ ਰੇਖੀ, ਚਰਨਜੀਤ ਪਾਲ ਸਿੰਘ, ਹਰਭਜਨ ਸਿੰਘ ਭੱਟੀ, ਜਤਿੰਦਰ ਪਾਲ ਸਿੰਘ ਰੇਖੀ, ਗੁਰਸਿਮਰਨ ਸਿੰਘ, ਗੁਰਪ੍ਰੀਤ ਸਿੰਘ ਰੋਬਿਨ, ਜਸਵਿੰਦਰ ਸਿੰਘ ਸਾਹਨੀ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ ਸੇਠੀ, ਸਰਬਜੀਤ ਸਿੰਘ ਰੇਖੀ, ਨਰਿੰਦਰ ਸਿੰਘ ਬੱਬੂ, ਡਾ. ਸੁਮਿੰਦਰ ਸਿੰਘ, ਰਾਵਿੰਦਰ ਸਿੰਘ, ਰਸਵਿੰਦਰ ਸਿੰਘ, ਬੀਬੀ ਸੰਤੋਸ਼ ਕੌਰ, ਵਰਿੰਦਰ ਕੌਰ, ਜਤਿੰਦਰ ਕੌਰ, ਪਰਮਜੀਤ ਕੌਰ, ਬਲਵਿੰਦਰ ਕੌਰ, ਇੰਦਰਪਾਲ ਕੌਰ, ਸਤਿੰਦਰ ਕੌਰ, ਸਵਰਨ ਕੌਰ, ਗੁਰਵਿੰਦਰ ਕੌਰ, ਜਸਵਿੰਦਰ ਕੌਰ, ਗੁਰਲੀਨ ਕੌਰ, ਸਰਬਜੀਤ ਕੌਰ, ਪ੍ਰਿਤਪਾਲ ਕੌਰ, ਰਾਜਵੰਤ ਕੌਰ ਸ਼ਾਮਲ ਹੋਏ ਅਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸਮਾਗਮ ਦਾ ਆਨੰਦ ਮਾਣਿਆ।ਸੁਰਿੰਦਰ ਪਾਲ ਸਿੰਘ ਸਿਦਕੀ ਨੇ ਸਟੇਜ਼ ਸੰਚਾਲਨ ਦੀ ਸੇਵਾ ਨਿਭਾਈ।ਸਮਾਗਮ ਲਈ ਭਰਪੂਰ ਸਿੰਘ ਗੋਲਡੀ, ਤਰਨਜੀਤ ਸਿੰਘ, ਹਰਸਿਮਰਨ ਸਿੰਘ, ਗੁਰਪ੍ਰੀਤ ਸਿੰਘ, ਹਰਜੀਤ ਸਿੰਘ ਹੈਪੀ, ਮਨਜੀਤ ਸਿੰਘ, ਭਰਪੂਰ ਸਿੰਘ ਗੋਲਡੀ, ਮਨਿੰਦਰ ਪਾਲ ਸਿੰਘ, ਰਾਜ ਕੁਮਾਰ ਰਾਜੂ ਆਦਿ ਨੇ ਵੱਖ-ਵੱਖ ਸੇਵਾਵਾਂ ਨਿਭਾਈਆਂ।ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …