ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿਰੋਪਾਓ ਦੀ ਵਰਤੋਂ ਬਾਰੇ ਸਿਧਾਂਤਕ ਫੈਸਲੇ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਵਿਖੇ ਗੁਰਬਾਣੀ ਪ੍ਰਸਾਰਣ ਨੂੰ ਆਪਣੇ ਵੈਬ ਚੈਨਲ (ਯੂਟਿਊਬ ਅਤੇ ਫੇਸਬੁੱਕ ਆਦਿ) ਚੈਨਲ ’ਤੇ ਚਲਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨਾਲ ਸੰਗਤਾਂ ਦੀ ਭਾਰੀ ਸ਼ਰਧਾ ਜੁੜੀ ਹੋਈ ਹੈ।ਇਥੇ ਆਪਣਾ ਵੈਬ ਚੈਨਲ ਸਥਾਪਿਤ ਕਰਨ ਨਾਲ ਨਿਯਮਤ ਤੌਰ ’ਤੇ ਸੰਗਤ ਤੱਕ ਸਿੱਧਾ ਗੁਰਬਾਣੀ ਪ੍ਰਸਾਰਣ ਨਿਰੰਤਰ ਪੁੱਜ ਸਕੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਤਕਨੀਕ ਦਾ ਸਾਊਂਡ ਸਿਸਟਮ ਵੀ ਲਗਾਇਆ ਜਾਵੇਗਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …