ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਹੈ ਕਿ ਅੰਤ੍ਰਿੰਗ ਕਮੇਟੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 17 ਜਨਵਰੀ 2024 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਈ ਜਾਹੋ-ਜਲਾਲ ਨਾਲ ਮਨਾਉਣ ਲਈ ਸਮਾਗਮਾਂ ਦੀ ਰੂਪ ਰੇਖਾ ਨੂੰ ਵੀ ਅੰਤਮ ਰੂਪ ਦਿੱਤਾ ਹੈ।ਉਨ੍ਹਾਂ ਕਿਹਾ ਕਿ ਭਾਵੇਂ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਵਿਸ਼ਾਲ ਪੱਧਰ ’ਤੇ ਮਨਾਇਆ ਜਾਂਦਾ ਹੈ, ਪਰ ਪੰਜਾਬ ਅੰਦਰ ਵੀ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਦਸਮ ਪਾਤਸ਼ਾਹ ਦਾ ਗੁਰਪੁਰਬ ਕੌਮੀ ਪੱਧਰ ’ਤੇ ਮਨਾਉਣਾ ਆਰੰਭ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਤਹਿਤ ਮੁੱਖ ਸਮਾਗਮ ਤੋਂ ਇਲਾਵਾ 10 ਜਨਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ੁਰੂ ਕੀਤਾ ਜਾਵੇਗਾ, ਜੋ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਤੋਂ ਹੁੰਦਾ ਹੋਇਆ 16 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੂਰਨ ਹੋਵੇਗਾ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …