ਅੰਮ੍ਰਿਤਸਰ, 5 ਜਨਵਰੀ (ਜਗਦਪਿ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਘਨਸ਼ਾਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ
ਅਨੁਸਾਰ ਬੀਤੀ ਰਾਤ ਸੜ੍ਹਕ ਕਿਨਾਰੇ ਅਤੇ ਫੁਟਪਾਥਾਂ ’ਤੇ ਬੇਸਹਾਰਾ ਗਰੀਬ, ਲੇਬਰ, ਔਰਤਾਂ ਅਤੇ ਬੱਚਿਆਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਡ ਕਰਾਸ ਹਮੇਸ਼ਾਂ ਲੋੜਵੰਦਾਂ ਦੀ ਮਦਦ ਕਰਨ ਲਈ ਅੱਗੇ ਰਿਹਾ ਹੈ।ਉਨਾਂ ਦੱਸਿਆ ਕਿ ਇਸ ਹੱਡ ਚੀਰਵੀਂ ਠੰਢ ਵਿੱਚ ਬੇਸਹਾਰਾ ਲੋਕ ਸੜ੍ਹਕਾਂ ਦੇ ਫੁੱਟਪਾਥਾਂ ’ਤੇ ਬੈਠੇ ਰਹਿੰਦੇ ਹਨ। ਇਸ ਲਈ ਠੰਢ ਤੋਂ ਬਚਾਅ ਲਈ ਉਕਤ ਲੋੜਵੰਦਾਂ ਨੂੰ ਗਰਮ ਕਪੜਿਆਂ ਦੀ ਸਖ਼ਤ ਲੋੜ ਹੈ।ਉਨਾਂ ਸੈਕਟਰੀ ਰੈਡ ਕਰਾਸ ਨੂੰ ਹਦਾਇਤ ਕੀਤੀ ਕਿ ਉਹ ਇਨਾਂ ਲੋੜਵੰਦਾਂ ਦਾ ਧਿਆਨ ਰੱਖਣ ਅਤੇ ਜਿੱਥੇ ਵਿੱਚ ਲੋੜ ਮਹਿਸੂਸ ਹੋਵੇ ਉਥੇ ਕੰਬਲ ਅਤੇ ਹੋਰ ਗਰਮ ਕੱਪੜੇ ਵੰਡੇ ਜਾਣ।ਉਨਾਂ ਦੱਸਿਆ ਕਿ ਰੈਡ ਕਰਾਸ ਵਲੋਂ ਇਸ ਤੋਂ ਪਹਿਲਾਂ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਟਰਾਈਸਾਇਕਲ, ਵਹੀਲ ਚੇਅਰ, ਕੰਨਾਂ ਦੀਆਂ ਮਸ਼ੀਨਾਂ, ਭੋੜੀਆ, ਨਕਲੀ ਅੰਗ, ਵਿਧਵਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ।
ਇਸ ਮੌਕੇ ਸਕੱਤਰ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਵਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਲੋਕ ਭਲਾਈ ਦੇ ਕੰਮਾਂ ਨੂੰ ਜਾਰੀ ਰੱਖਣ ਲਈ ਰੈਡ ਕਰਾਸ ਦੇ ਵੱਧ ਤੋਂ ਵੱਧ ਮੈਂਬਰ ਬਣ ਕੇ ਇਸ ਭਲਾਈ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media