ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਕੇਂਦਰੀ ਜ਼ੇਲ੍ਹ ਵਿੱਚ ਬੰਦ ਅਜਿਹੇ ਕੈਦੀ ਜੋ ਕਿ ਆਰਥਿਕ ਤੌਰ ‘ਤੇ ਕਮਜ਼ੋਰ ਹੋਣ ਕਾਰਨ ਆਪਣੀ ਜਮਾਨਤ ਰਾਸ਼ੀ ਜਾਂ
ਜੁਰਮਾਨਾ ਨਹੀਂ ਭਰ ਸਕੇ, ਉਨਾਂ ਦੀ ਇਹ ਰਾਸ਼ੀ ਭਰਨ ਲਈ ਸਹਾਇਤਾ ਸਰਕਾਰ ਕਰਨ ਜਾ ਰਹੀ ਹੈ।ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿੱਚ ਕਿਹੜੇ ਕੈਦੀਆਂ ਨੂੰ ਇਸ ਤਰਾਂ ਦੀ ਸਹਾਇਤਾ, ਬਾਰੇ ਫੈਸਲਾ ਕਰਨ ਲਈ ਕਮੇਟੀ ਗਠਿਤ ਕਰ ਦਿੱਤੀ ਗਈ ਹੈ।ਜੋ ਕੈਦੀ ਦੇ ਪਰਿਵਾਰ ਦੀ ਰਿਪੋਰਟ ਲੈ ਕੇ ਅੰਤਿਮ ਫੈਸਲਾ ਲਵੇਗੀ ਅਤੇ ਇਸ ਬਾਬਤ ਕੇਸ ਤਿਆਰ ਕਰਕੇ ਸਰਕਾਰ ਨੂੰ ਭੇਜੇਗੀ, ਜਿਥੋਂ ਇਹ ਸਹਾਇਤਾ ਰਾਸ਼ੀ ਜਾਰੀ ਕੀਤੀ ਜਾ ਸਕੇਗੀ।ਥੋਰੀ ਨੇ ਦੱਸਿਆ ਕਿ ਸਰਕਾਰ ਚਾਹੁੰਦੀ ਹੈ ਕਿ ਕੋਈ ਵੀ ਕੈਦੀ ਕੇਵਲ ਤੇ ਕੇਵਲ ਜਮਾਨਤੀ ਰਾਸ਼ੀ ਜਾਂ ਜੁਰਮਾਨਾ ਨਾ ਭਰ ਸਕਣ ਕਾਰਨ ਵੱਧ ਸਮਾਂ ਜੇਲ੍ਹ ਵਿਚ ਨਾ ਰਹੇ, ਇਸ ਲਈ ਉਨਾਂ ਦੀ ਸਹਾਇਤਾ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਅੱਜ ਇਸ ਬਾਬਤ ਬਣੀ ਕਮੇਟੀ ਦੀ ਪਹਿਲੀ ਮੀਟਿੰਗ ਡਿਪਟੀ ਕਮਿਸ਼ਨਰ ਥੋਰੀ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿੱਚ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਰਸ਼ਪਾਲ ਸਿੰਘ, ਸੁਪਰਡੈਂਟ ਕੇਂਦਰੀ ਜੇਲ, ਏ.ਸੀ.ਪੀ ਅਤੇ ਐਸ.ਪੀ ਅੰਮ੍ਰਿਤਸਰ ਦਿਹਾਤੀ ਪੁਲਿਸ ਬਤੌਰ ਮੈਂਬਰ ਸ਼ਾਮਿਲ ਹੋਏ।ਥੋਰੀ ਨੇ ਦੱਸਿਆ ਕਿ ਜੇਲ੍ਹ ਸੁਪਰਡੈਂਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੱਕ ਕੇਂਦਰੀ ਜੇਲ੍ਹ ਵਿੱਚ 17 ਅਜਿਹੇ ਕੈਦੀ ਹਨ, ਜਿੰਨਾ ਨੂੰ ਤੁਰੰਤ ਸਹਾਇਤਾ ਦੀ ਲੋੜ ਹੈ। ਉਨਾਂ ਇੰਨਾ ਕੈਦੀਆਂ ਦੇ ਪਰਿਵਾਰਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਲੈਣ ਦੀ ਹਦਾਇਤ ਕੀਤੀ ਹੈ, ਤਾਂ ਜੋ ਇਸ ਬਾਬਤ ਅੰਤਿਮ ਫੈਸਲਾ ਲੈ ਕੇ ਕੇਸ ਸਰਕਾਰ ਨੂੰ ਸਹਾਇਤਾ ਰਾਸ਼ੀ ਲਈ ਭੇਜਿਆ ਜਾ ਸਕੇ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media