Sunday, May 31, 2026

ਸਰਕਾਰੀ ਸਕੂਲ ਮਹਿਲਾਂ ਵਿਖੇ ਤਰਕਸ਼ੀਲ ਪ੍ਰੋਗਰਾਮ ਦਾ ਆਯੋਜਨ

ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਵਿਖੇ ਵਿਗਿਆਨਕ ਵਿਚਾਰਾਂ ਵਾਲਾ ਤਰਕਸ਼ੀਲ ਪ੍ਰੋਗਰਾਮ ਕਰਵਾਇਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਤੇ ਜ਼ੋਨ ਮੀਡੀਆ ਮੁਖੀ ਸੀਤਾ ਰਾਮ ਬਾਦਲ ਕਲਾਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਪਣਾ ਸੋਚਣ ਢੰਗ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ।ਉਨਾਂ ਵਿਦਿਆਰਥੀਆਂ ਨੂੰ ਹਿੰਮਤ, ਲਗਨ, ਇਮਾਨਦਾਰੀ ਤੇ ਚੱਲਦਿਆਂ ਕੀ, ਕਿਉਂ ਕਿਵੇਂ ਆਦਿ ਗੁਣ ਅਪਨਾਉਣ ਦਾ ਸੁਨੇਹਾ ਦਿੱਤਾ।ਉਨ੍ਹਾਂ ਕਿਹਾ ਕਿ ਇਸ ਦੁਨੀਆਂ ਵਿੱਚ ਭੂਤ ਪ੍ਰੇਤ, ਜਿੰਨ, ਚੁੜੇਲ ਆਦਿ ਨਾਂ ਦੀ ਕੋਈ ਚੀਜ਼ ਨਹੀਂ, ਕਿਸੇ ਵੀ ਵਿਅਕਤੀ ਕੋਲ ਕੋਈ ਗੈਬੀ ਸ਼ਕਤੀ ਨਹੀਂ, ਮਨੁੱਖ ਦਾ ਸਭ ਤੋਂ ਨੇੜਲਾ ਸਾਥੀ ਉਸਦਾ ਦਿਮਾਗ਼ ਹੈ।
ਤਰਕਸ਼ੀਲ ਆਗੂਆਂ ਨੇ ਪੰਜਵੀਂ ਚੇਤਨਾ ਪਰਖ ਪ੍ਰੀਖਿਆ ਵਿੱਚ, ਭਾਗ ਲੈਣ ਵਾਲੇ ਬੱਚਿਆਂ ਤੇ ਪ੍ਰੀਖਿਆ ਵਿੱਚ ਸਹਿਯੋਗ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨ ਪੱਤਰ ਸੌਂਪੇ ਅਤੇ 23 ਸ਼ਰਤਾਂ ਵਾਲੇ ਪੈਂਫਲਿਟ ‘ਪੜ੍ਹੋ, ਵਿਚਾਰੋ ਤੇ ਅਮਲ ਕਰੋ` ਦੁਵਰਕੀਆਂ ਵੰਡੀਆਂ ਗਈਆਂ।ਸਨਮਾਨਿਤ ਹੋਣ ਵਾਲੇ ਤੇ ਸਵਾਲ ਜਵਾਬ ਸੈਸ਼ਨ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਵਿੱਚ ਪ੍ਰਿੰਸੀਪਲ ਨਵਰਾਜ ਕੌਰ, ਲੈਕਚਰਾਰ ਲਖਵੀਰ ਸਿੰਘ, ਲੈਕਚਰਾਰ ਪਰਮਿੰਦਰ ਸਿੰਘ ਲੌਂਗੋਵਾਲ, ਲੈਕਚਰਾਰ ਅਸ਼ਵਨੀ ਕੁਮਾਰ, ਗੁਰਦੀਪ ਸਿੰਘ, ਰਾਕੇਸ਼ ਕੁਮਾਰ. ਕਰਨੈਲ ਸਿੰਘ, ਭਰਤ ਸ਼ਰਮਾ, ਸੰਦੀਪ ਸਿੰਘ, ਗਗਨਜੋਤ ਕੌਰ, ਨੈਣਾਂ ਦੱਤ, ਸੰਜੀਵ ਕੁਮਾਰ, ਰਜਨੀ ਬਾਲਾ, ਨਵਦੀਪ ਕੌਰ, ਪਰਮਜੀਤ ਕੌਰ, ਹਰਦੇਵ ਕੌਰ ਸ਼ਾਮਲ ਸਨ।ਸਕੂਲ ਪ੍ਰਿੰਸੀਪਲ ਨਵਰਾਜ ਕੌਰ ਤੇ ਸੀਨੀਅਰ ਲੈਕਚਰਾਰ ਲਖਵੀਰ ਸਿੰਘ ਨੇ ਤਰਕਸ਼ੀਲ ਟੀਮ ਨੂੰ ‘ਜੀ ਆਇਆਂ ਕਿਹਾ’।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …