ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹਾ ਅੰਮਿ੍ਰਤਸਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-
ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ, ਉਨ੍ਹਾਂ ਦੇ ਤਰਜ਼ੀਹੀ ਅਧਾਰ ‘ਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ 6 ਜਨਵਰੀ 2024 ਦਿਨ ਸ਼ਨੀਵਾਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਸਬੰਧੀ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਉਹ ਛੁੱਟੀ ਵਾਲੇ ਦਿਨ 6 ਜਨਵਰੀ ਨੂੰ ਇੱਕ ਵਿਸ਼ੇਸ਼ ਕੈਂਪ ਲਗਾ ਕੇ ਆਪਣੇ-ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣਗੇ।ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕੈੰਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਵੀ ਅਪੀਲ ਕੀਤੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media