ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਇਸ ਗੱਲ ਦਾ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਵਾਈਸ-ਚਾਂਸਲਰ,
ਪ੍ਰੋ. ਜਸਪਾਲ ਸਿੰਘ ਸੰਧੂ ਨੂੰ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਜੀ ਪਾਸੋਂ ਖੇਡਾਂ ਦੀ ਸਰਵਉਚ ਵੱਕਾਰੀ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ 9 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿਖੇੇ ਪ੍ਰਾਪਤ ਕਰਨਗੇ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਤਰਫੋਂ 9 ਜਨਵਰੀ ਨੂੰ ਡਾ. ਕੰਵਰ ਮਨਦੀਪ ਸਿੰਘ, ਇੰਚਾਰਜ਼ ਸਪੋਰਟਸ ਵੀ ਪ੍ਰੋ. ਸੰਧੂ ਦੇ ਨਾਲ ਹੋਣਗੇ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਇਸ ਸ਼ਾਨਦਾਰ ਉਪਲਬਧੀ `ਤੇ ਯੂਨੀਵਰਸਿਟੀ ਭਾਈਚਾਰੇ ਦੇ ਨਾਲ ਨਾਲ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਸ ਵੱਡੇ ਮਾਅਰਕੇ `ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਯੂਨੀਵਰਸਿਟੀ ਅਤੇ ਪੰਜਾਬ ਦੀ ਹੋਰ ਉਨਤੀ ਦੀ ਕਾਮਨਾ ਕੀਤੀ।
ਮਾਕਾ ਟਰਾਫ਼ੀ ਦੇ ਨਾਲ ਇਸ ਵਾਰ ਯੂਨੀਵਰਸਿਟੀ ਦੇ ਖਿਡਾਰੀ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਨੂੰ ਅਰੁਜਨ ਐਵਾਰਡ ਵੀ ਮਿਲਣ ਜਾ ਰਿਹਾ ਹੈ।ਜਿਸ ਨਾਲ ਉਹ ਇਹ ਐਵਾਰਡ ਪ੍ਰਾਪਤ ਕਰਨ ਵਾਲੇ ਯੂਨੀਵਰਸਿਟੀ ਦੇ 36ਵੇਂ ਖਿਡਾਰੀ ਬਣ ਜਾਣਗੇ।ਇਸ ਤੋਂ ਪਹਿਲਾਂ 6 ਪਦਮਸ਼੍ਰੀ ਅਤੇ ਦੋ ਦਰੋਣਾਚਾਰਿਆਂ ਦੇ ਐਵਾਰਡ ਵੀ ਯੂਨੀਵਰਸਿਟੀ ਦੇ ਖਿਡਾਰੀ ਪ੍ਰਾਪਤ ਕਰ ਚੁੱਕੇ ਹਨ।ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਨੇ ਏਸ਼ੀਆਈ ਅਤੇ ਵਰਲਡ ਯੂਨੀਵਰਸਿਟੀ ਖੇਡਾਂ ਵਿਚ ਦੇਸ਼ ਨੂੰ ਨਿਸ਼ਾਨੇਬਾਜ਼ੀ ਵਿੱਚ ਗੋਲਡ ਮੈਡਲ ਦਿਵਾਏ ਸਨ।
ਆਲ ਇੰਡੀਆ ਇੰਟਰ-ਯੂਨੀਵਰਸਿਟੀ ਟੂਰਨਾਮੈਂਟ, ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਬੇਮਿਸਾਲ ਖੇਡ ਪ੍ਰਦਰਸ਼ਨ ਕਰਨ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪੰਜਾਬ ਦਾ ਮਾਣ ਵਧਾਇਆ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਸਾਰੇ ਯੋਗਦਾਨ ਪਾਉਣ ਵਾਲੇ ਖਿਡਾਰੀਆਂ, ਕੋਚਾਂ, ਅਧਿਕਾਰੀਆਂ ਅਤੇ ਸਮਰਥਕਾਂ ਦਾ ਧੰਨਵਾਦ ਕਰਦੀ ਹੈ, ਜਿਨ੍ਹਾਂ ਦੇ ਸਮੂਹਿਕ ਯਤਨਾਂ ਨੇ ਯੂਨੀਵਰਸਿਟੀ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਪ੍ਰੇਰਿਆ ਹੈ।ਯੂਨੀਵਰਸਿਟੀ ਖੇਡ ਪ੍ਰਤਿਭਾ ਨੂੰ ਪਾਲਣ ਅਤੇ ਉੱਤਮਤਾ ਦੀ ਆਪਣੀ ਵਿਰਾਸਤ ਨੂੰ ਜਾਰੀ ਰੱਖਣ ਲਈ ਵਚਨਬੱਧ ਹੈ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media