ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਸੀ.ਐਮ ਦੀ
ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 65 ਯੋਗਾ ਕਲਾਸਾਂ ਚੱਲ ਰਹੀਆ ਹਨ ਅਤੇ 13 ਯੋਗ ਟਰੇਨਰ ਨਿਯੁਕਤ ਕੀਤੇ ਗਏ ਹਨ।ਇਹ ਯੋਗਾ ਕਲਾਸਾਂ ਬਿਲਕੁੱਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲਗਾਈਆਂ ਜਾ ਰਹੀਆਂ ਇਹ ਯੋਗਾ ਕਲਾਸਾਂ ਬਿਲਕੁੱਲ ਮੁਫ਼ਤ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਦਾ ਫਾਇਦਾ ਹਰ ਵਿਅਕਤੀ ਉਠਾ ਸਕਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਦੇ ਵਸਨੀਕ ਵੀ ਆਪਣੇ ਸ਼ਹਿਰ ਵਿੱਚ ਯੋਗਾ ਦੀਆਂ ਕਲਾਸਾਂ ਸ਼ੁਰੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ 76694-00500 ਨੰਬਰ ’ਤੇ ਕਾਲ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਕਿਸੇ ਮੁਹੱਲੇ ਵਿੱਚ ਯੋਗਾ ਕਲਾਸ ਸ਼ੁਰੂ ਕਰਵਾਉਣ ਲਈ ਘੱਟੋ-ਘੱਟ 25 ਵਿਅਕਤੀ ਯੋਗਾ ਕਰਨ ਦੇ ਚਾਹਵਾਨ ਹੋਣੇ ਜਰੂਰੀ ਹਨ ਉਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਉਥੇ ਮੁਫ਼ਤ ਯੋਗਾ ਕਲਾਸਾਂ ਲਈ ਮਾਹਿਰ ਯੋਗ ਟੀਚਰ ਦਾ ਪ੍ਰਬੰਧ ਕਰਕੇ ਦਿੱਤਾ ਜਾਵੇਗਾ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤੰਦਰੁਸਤ ਤੇ ਨਿਰੋਗ ਜੀਵਨ ਲਈ ਯੋਗਾ ਨਾਲ ਜੁੜਨ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਮੁਫ਼ਤ ਯੋਗਾ ਕਲਾਸਾਂ ਦਾ ਲਾਭ ਉਠਾਉਣ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media