Friday, July 4, 2025
Breaking News

ਬੱਚਿਆਂ ਨਾਲ ਸਬੰਧਤ ਸੰਸਥਾਵਾਂ ਨੂੰ ਜੇ.ਜੇ ਐਕਟ-2015 ਅਧੀਨ ਕਰਵਾਇਆ ਜਾਵੇ ਰਜਿਸਟਰ- ਡਿਪਟੀ ਕਮਿਸਨਰ

ਅਣ ਰਜਿਸਟਰਡ ਸੰਸਥਾਵਾਂ ਨੂੰ ਹੋ ਸਕਦਾ 1 ਲੱਖ ਦਾ ਜੁਰਮਾਨਾ ਅਤੇ 1 ਸਾਲ ਤੱਕ ਦੀ ਸਜ਼ਾ

ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਚੱਲ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਜੋ ਕਿ 0 ਤੋਂ 18 ਸਾਲ ਤੱਕ ਦੇ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਉਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੋ ਸੰਸਥਾਵਾਂ ਮੁਕੰਮਲ ਜਾਂ ਅੰਸ਼ਿਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਬੰਦ ਬੱਚਿਆਂ ਨੂੰ ਫ੍ਰੀ ਰਿਹਾਇਸ਼, ਫ੍ਰੀ ਖਾਣਾ, ਫ੍ਰੀ ਪੜ੍ਹਾਈ, ਫ੍ਰੀ ਮੈਡੀਕਲ੍ਹ ਸੁਵਿਧਾ ਆਦਿ ਮੁਹੱਇਆ ਕਰਵਾ ਰਹੀਆਂ ਹਨ, ਦਾ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰਡ ਹੋਣਾ ਲਾਜ਼ਮੀ ਹੈ।ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵਲੋਂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਲਈ ਜਿਲ੍ਹੇ ਵਿੱਚ ਜੋ ਗੈਰ ਸਰਕਾਰੀ ਸੰਸਥਾਵਾਂ ਅਜੇ ਤੱਕ ਇਸ ਐਕਟ ਅਧੀਨ ਰਜਿਸਟਰਡ ਨਹੀਂ ਹਨ, ਉਹ ਮਿਤੀ 15-01-2024 ਤੋਂ ਪਹਿਲਾਂ-ਪਹਿਲਾਂ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਵਿਖੇ ਨੋਟੀਫਾਈਡ ਜੇ.ਜੇ ਮਾਡਲ ਰੂਲਜ਼ ਦੇ ਫਾਰਮ ਨੰ: 27 ਅਨੁਸਾਰ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਉਣ। ਜੇਕਰ 15-01-2024 ਤੋਂ ਬਾਅਦ ਇਹ ਪਾਇਆ ਜਾਂਦਾ ਹੈ ਕਿ ਜਿਲ੍ਹੇ ਵਿੱਚ ਗੈਰ ਸਰਕਾਰੀ ਸੰਸਥਾ ਜੋ ਕਿ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਮੁਕੰਮਲ ਤੌਰ ਤੇ ਜਾਂ ਅੰਸ਼ਿਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਬੰਦ ਬੱਚਿਆਂ ਨੂੰ ਫ੍ਰੀ ਰਿਹਾਇਸ਼, ਫ੍ਰੀ ਖਾਣਾ, ਫ੍ਰੀ ਪੜ੍ਹਾਈ, ਫ੍ਰੀ ਮੈਡੀਕਲ੍ਹ ਸੁਵਿਧਾ ਆਦਿ ਮੁਹੱਈਆ ਕਰਵਾ ਰਹੀਆਂ ਹਨ, ਪ੍ਰੰਤੂ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰਡ ਨਹੀਂ ਹੈ, ਤਾਂ ਉਸ ਸੰਸਥਾ ਦੇ ਵਿਰੁੱਧ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ, 2015 ਦੀ ਧਾਰਾ 42 ਅਨੁਸਾਰ 1 ਲੱਖ ਰੁਪਏ ਦਾ ਜੁਰਮਾਨਾ ਅਤੇ 1 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ।
ਸੰਸਥਾਂ ਨੂੰ ਰਜਿਸਟਰਡ ਕਰਵਾਉਣ ਦੀ ਜਾਣਕਾਰੀ ਲੈਣ ਲਈ ਤੁਰੰਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਕਮਰਾ ਨੰਬਰ 219 ਬਲਾਕ ਬੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਫੋਨ- 8559063371, 8968033481) ਨਾਲ ਸੰਪਰਕ ਕੀਤਾ ਜਾਵੇ।

 

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …