ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮਾਂਤਰੀ ਸਿੱਖ ਸ਼ਸਤਰ
ਵਿੱਦਿਆ ਕੌਂਸਲ ਦਾ ਸਲਾਨਾ ਕੈਲੰਡਰ ਰਿਲੀਜ਼਼ ਰਿਲੀਜ਼ ਕੀਤਾ।ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ, ਕਾਰਜ਼ਕਰਨੀ ਮੈਂਬਰ ਇੰਦਰਮੋਹਨ ਸਿੰਘ ਲਖਮੀਰਵਾਲਾ, ਸਕੱਤਰ ਪ੍ਰਤਾਪ ਸਿੰਘ ਤੋਂ ਇਲਾਵਾ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ, ਸਕੱਤਰ ਬਲਜੀਤ ਸਿੰਘ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ) ਦੇ ਮੀਤ ਪ੍ਰਧਾਨ ਇੰਦਰਜੋਧ ਸਿੰਘ, ਗੱਤਕਾ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਸਰਬਜੀਤ ਸਿੰਘ, ਐਨ.ਜੀ.ਏ.ਆਈ ਦੇ ਨੈਸ਼ਨਲ ਕੋਚ ਯੋਗਰਾਜ ਸਿੰਘ ਭਾਂਬਰੀ ਤੇ ਮਨਦੀਪ ਸਿੰਘ ਜੀਰਕਪੁਰ, ਸ਼ੈਰੀ ਸਿੰਘ ਅਤੇ ਹਰਸਿਮਰਨ ਸਿੰਘ ਵੀ ਮੌਜ਼ੂਦ ਸਨ।
ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਸਤਰ ਵਿੱਦਿਆ ਸਿੱਖ ਕੌਮ ਦੀ ਇਤਿਹਾਸਿਕ ਤੇ ਵਿਰਾਸਤੀ ਜੰਗਜ਼ੂ ਕਲਾ ਹੈ ਅਤੇ ਹਰੇਕ ਸਿੱਖ ਮਾਈ-ਭਾਈ ਤੇ ਬੱਚਿਆਂ ਨੂੰ ਸਵੈ-ਰੱਖਿਆ ਦੀ ਇਸ ਕਲਾ ਨੂੰ ਅਪਣਾਉਣਾ ਚਾਹੀਦਾ ਹੈ।ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼਼੍ਰੋਮਣੀ ਕਮੇਟੀ ਵਲੋਂ ਆਪਣੇ ਵਿੱਦਿਅਕ ਅਦਾਰਿਆਂ ਵਿੱਚ ਇਸ ਸ਼ਸਤਰ ਵਿੱਦਿਆ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ।ਉਹਨਾਂ ਹਰਜੀਤ ਸਿੰਘ ਗਰੇਵਾਲ ਵਲੋਂ ਗੱਤਕੇ ਦੀ ਪ੍ਰਫੁਲਿਤਾ ਲਈ ਕੀਤੇ ਜਾ ਰਹੇ ਕਾਰਜ਼ਾਂ ਦੀ ਸ਼ਲਾਘਾ ਵੀ ਕੀਤੀ।
ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ, ਜੋ ਕਿ ਐਨ.ਜੀ.ਏ.ਆਈ ਦੇ ਪ੍ਰਧਾਨ ਵੀ ਹਨ ਨੇ ਕਿਹਾ ਕਿ ਜਿਥੇ ਰੋਜ਼ਾਨਾ ਜੀਵਨ ਵਿੱਚ ਇਹ ਕੈਲੰਡਰ ਸੰਗਰਾਂਦ, ਮੱਸਿਆ, ਪੂਰਨਮਾਸ਼ੀ ਸਮੇਤ ਦੇਸੀ-ਅੰਗਰੇਜ਼ੀ ਮਹੀਨਿਆਂ ਬਾਰੇ ਜਾਣਕਾਰੀ ਦਿੰਦਾ ਹੈ, ਉਥੇ ਹੀ ਗੱਤਕਾ ਖੇਡਣ ਬਾਰੇ ਵੀ ਜਾਣਕਾਰੀ ਮਿਲਦੀ ਰਹੇਗੀ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media