Friday, October 18, 2024

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਅਤੇ ਐਨ.ਐਸ.ਐਸ ਯੂਨਿਟ ਵਲੋਂ ਸਾਂਝੇ ਤੌਰ ’ਤੇ ਵਿਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ਤਹਿਤ ਜਿਲੇ੍ਹ ਦੇ ਸਾਹਿਤਕ ਸਰਗਰਮੀਆਂ ਦੇ ਕੇਂਦਰ ਵਜੋਂ ਜਾਣੇ ਜਾਂਦੇ ‘ਪ੍ਰੀਤਨਗਰ’ ਪਿੰਡ ਵਿਖੇ ਐਮ.ਏ ਪੰਜਾਬੀ ਅਤੇ ਐਨ.ਐਸ.ਐਸ ਵਲੰਟੀਅਰਾਂ ਦਾ ਦੌਰਾ ਕਰਵਾਇਆ ਗਿਆ।
ਪ੍ਰਿੰ: (ਡਾ.) ਸੁਰਿੰਦਰ ਕੌਰ ਨੇ ਕਿਹਾ ਕਿ ਉਕਤ ਪ੍ਰੋਗਰਾਮ ਤਹਿਤ ਪੰਜਾਬੀ ਨਾਵਲ ਦੇ ਪਿਤਾਮਾ ਨਾਨਕ ਸਿੰਘ ਦੀ ਸਮਾਧ ’ਤੇ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ (ਪੋਤਰੇ ਤੇ ਪੋਤਰੀ) ਨਾਲ ਵਿਦਿਆਰਥਣਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ।
ਪੰਜਾਬੀ ਵਿਭਾਗ ਮੁਖੀ ਪ੍ਰੋ. ਰਵਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਪ੍ਰੀਤ ਨਗਰ ਦੀ ਮਹੱਤਤਾ ਬਾਰੇ ਦੱਸਦਿਆਂ ਨਾਨਕ ਸਿੰਘ ਦੀ ਪੰਜਾਬੀ ਸਾਹਿਤ ਨੂੰ ਦੇਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਇਸ ਦੇ ਨਾਲ ਵਿਦਿਆਰਥਣਾਂ ਨੂੰ ‘ਪ੍ਰੀਤ ਭਵਨ’ ਵਿਖੇ ਲਿਜਾਇਆ ਗਿਆ, ਜਿਥੇ ਉਨ੍ਹਾਂ ਨੂੰ ਸਾਹਿਤਕ ਲਾਇਬ੍ਰੇਰੀ ਅਜਾਇਬ ਘਰ ਜਿਸ ’ਚ ਪ੍ਰੀਤਨਗਰ ਦੇ ਉਦਭਵ ਤੋਂ ਵਿਕਾਸ ਤੱਕ ਦੀ ਸਥਿਤੀ ਤਸਵੀਰਾਂ ਦੀ ਜੁਬਾਨੀ ਦਰਸਾਈ ਗਈ ਹੈ ਤੋਂ ਇਲਾਵਾ ਆਡੋਟੋਰੀਅਮ ਬਲਵੰਤ ਗਾਰਗੀ ਰੰਗ ਮੰਚ ਦਿਖਾਇਆ ਗਿਆ ਅਤੇ ਵਿਦਿਆਰਥਣਾਂ ਨੂੰ ਨਾਲ-ਨਾਲ ਇਨ੍ਹਾਂ ਸਾਰੀਆਂ ਸਾਹਿਤਕ ਵਸਤਾਂ, ਸਥਾਨਾਂ ਬਾਰੇ ਜਾਣੂ ਕਰਵਾਇਆ ਗਿਆ, ਤਾਂ ਜੋ ਉਹ ਆਪਣੇ ਅਮੀਰ ਸਾਹਿਤਕ ਵਿਰਸੇ ਤੋਂ ਜਾਣੂ ਹੋ ਸਕਣ।
ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੂੰ ਗੁਰਬਖਸ਼ ਸਿੰਘ ਪ੍ਰੀਤਲੜੀ ਅਤੇ ਨਾਨਕ ਸਿੰਘ ਦੇ ਘਰ ਵੀ ਲਿਜਾਇਆ ਗਿਆ।ਕਲਾ ਦੇ ਕੇਂਦਰ ਇਹ ਘਰ ਖ਼ੁਦ ’ਚ ਖੂਬਸੂਰਤੀ ਅਤੇ ਸਾਹਿਤਕ ਮਹੱਤਤਾ ਨੂੰ ਉਜਾਗਰ ਕਰਦੇ ਦਿਖਾਈ ਦਿੰਦੇ ਹਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …