Friday, October 18, 2024

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਵੱਖ-ਵੱਖ ਮੁਕਾਬਲਿਆਂ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਖਾਲਸਾ ਕਾਲਜ ਪਬਲਿਕ ਸਕੂਲ ਦੁਆਰਾ ਵਿਦਿਆਰਥੀਆਂ ਦੇ ਹੁਨਰ ਨੂੰ ਪਹਿਚਾਨਣ ਅਤੇ ਆਤਮ-ਵਿਸ਼ਵਾਸ ਵਧਾਉਣ ਲਈ ਵੱਖ-ਵੱਖ ਵਿਸ਼ਿਆਂ ’ਤੇ ਕਰਵਾਏ ਇੰਟਰ ਖਾਲਸਾ ਮੁਕਾਬਲੇ ’ਚ ਵਧੀਆ ਕਾਰਗੁਜ਼ਾਰੀ ਦਿਖਾਉਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਟ ਕਰਦਿਆਂ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ, ਜਿਨ੍ਹਾਂ ਦੇ ਸਹਿਯੋਗ ਅਤੇ ਵਿਸ਼ੇਸ਼ ਉਪਰਾਲਿਆਂ ਸਦਕਾ ਵਿਦਿਆਰਥੀਆਂ ਨੇ ਜੇਤੂ ਇਨਾਮ ਹਾਸਲ ਕੀਤੇ।ਉਨਾਂ ਦੱਸਿਆ ਕਿ ਲੋਕ ਗੀਤ ਮੁਕਾਬਲੇ ’ਚ ਵਿਦਿਆਰਥਣ ਲਵਲੀਨ ਕੌਰ ਨੇ ਤੀਸਰਾ, ਮੋਨੋ ਐਕਟਿੰਗ ਮੁਕਾਬਲੇ ’ਚ ਵੰਸ਼ਿਕਾ ਨੇ ਦੂਸਰਾ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਕਵਿਤਾ ਉਚਾਰਣ ਮੁਕਾਬਲੇ ’ਚ ਜੂਨੀਅਰ ਗਰੁੱਪ ’ਚ ਅਰਮਾਨਪ੍ਰੀਤ ਕੌਰ ਨੇ ਪਹਿਲਾ, ਕਾਮਰਸ ਦੀ ਵਿਦਿਆਰਥਣ ਕਸ਼ਿਸ਼ ਸ਼ਰਮਾ ਨੇ ਕਵਿਤਾ ਉਚਾਰਣ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ।ਇਸ ਤੋਂ ਇਲਾਵਾ ਕੈਲੀਗ੍ਰਾਫੀ ਮੁਕਾਬਲੇ ’ਚ ਜੂਨੀਅਰ ਵਰਗ ਦੇ ਵਿਦਿਆਰਥੀ ਮਨਸੀਰਤ ਅਤੇ ਗੁਰਨਿਵਾਜ਼ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ, ਇਸੇ ਹੀ ਮੁਕਾਬਲੇ ’ਚ ਭਾਗ ਲੈਂਦਿਆਂ ਨਮਨਦੀਪ ਸਿੰਘ ਨੇ ਦੂਜਾ ਅਤੇ ਨਿਕੀਤਾ ਸ਼ਰਮਾ ਦਾ ਤੀਜ਼ਾ ਸਥਾਨ ਆਇਆ।ਪ੍ਰਿੰਸੀਪਲ ਸ੍ਰੀਮਤੀ ਗਿੱਲ ਨੇ ਕਿਹਾ ਕਿ ਲੋਕ ਨਾਚ ਮੁਕਾਬਲੇ ’ਚ ਸੀਨੀਅਰ ਵਰਗ ਦੀ ਹਰਸੀਰਤ ਕੌਰ ਨੇ ਤੀਜਾ ਅਤੇ ਭਾਸ਼ਣ ਮੁਕਾਬਲੇ ’ਚ ਜੂਨੀਅਰ ਵਰਗ ਦੀ ਖੁਸ਼ਨਾਮਿਕਾ ਨੇ ਪਹਿਲਾ ਸਥਾਨ ਹਾਸਲ ਕੀਤਾ।ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …