Monday, August 3, 2026

ਮਾਡਰਨ ਕਾਲਜ ਦਾ ਬੀ.ਐਡ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 8 ਜਨਵਰੀ (ਜ਼ਿੰਦਲ) – ਸਥਾਨਕ ਮਾਡਰਨ ਕਾਲਜ ਆਫ਼ ਐਜੂਕੇਸ਼ਨ (ਗਰਲਜ਼) ਦੀਆਂ ਵਿਦਿਆਰਥਣਾਂ ਵਲੋਂ ਦਿੱਤੀ ਗਈ ਬੀ.ਐਡ ਸੈਸ਼ਨ (2022-23) ਦੀ ਪ੍ਰੀਖਿਆ ਦੇ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ।ਡਾ. ਜਗਜੀਤ ਸਿੰਘ ਦੀ ਅਗਵਾਈ ਹੇਠ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਐਡ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਵਿੱਚੋ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਆਪਣੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ ਹੈ।ਉਨ੍ਹਾਂ ਦੱਸਿਆ ਕਿ ਦੀਪ ਕੌਰ ਨੇ 81.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ, ਮਨਪ੍ਰੀਤ ਕੌਰ ਨੇ 81 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਕਰਮਜੀਤ ਕੌਰ ਨੇ 80.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਨ ਤੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਸਿਹਰਾ ਕਾਲਜ ਦੇ ਸਟਾਫ ਤੇ ਵਿਦਿਆਰਥਣਾਂ ਦੀ ਮਿਹਨਤ ਦੇ ਸਿਰ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸੰਸਥਾ ਦਾ ਮੁੱਖ ਮਨੋਰਥ ਵਿਦਿਆਰਥਣਾਂ ਨੂੰ ਹਰ ਪੱਖ ਤੋਂ ਮਿਆਰੀ ਸਿੱਖਿਆ ਦੇਣਾ ਹੈ।
ਇਸ ਮੌਕੇ ਪ੍ਰੋ, ਅਮਨਦੀਪ ਕੌਰ, ਪ੍ਰੋ, ਹਰਵਿੰਦਰ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ, ਕਾਂਤਾ ਰਾਣੀ, ਪ੍ਰੋ, ਅਰਸ਼ਦੀਪ ਕੌਰ ਆਦਿ ਹਾਜ਼ਰ ਸਨ।

Check Also

DAV Public School Observes Bal Gangadhar Tilak  Martyrdom Day

Amritsar, August 2 (Punjab Post Bureau) – DAV Public School Lawrence Road Amritsar solemnly observed …