Monday, August 3, 2026

ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਸਾਹਿਬ, ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਸ਼੍ਰੀਮਤੀ ਅਮਨਦੀਪ ਕੌਰ ਦੇ ਨਿਰਦੇਸ਼ ਹੇਠ ਅੱਜ ਟਰੈਫਿਕ ਐਜੂਕੇਸ਼ਨ ਸੈਲ ਇੰਚਾਰਜ਼ ਐਸ.ਆਈ ਦਲਜੀਤ ਸਿੰਘ, ਐਚ.ਸੀ ਸਲਵੰਤ ਸਿੰਘ, ਲੇਡੀ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਵਿਖੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ।ਉਨਾਂ ਨੂੰ ਅੰਡਰ ਏਜ਼ ਡਰਾਈਵਿੰਗ, ਓਵਰਲੋਡਿੰਗ, ਹੈਲਮਟ ਦੀ ਵਰਤੋਂ ਕਰਨ ਅਤੇ ਰੈਡ ਲਾਈਟ ਜੰਪ ਨਾ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ।ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਵੀ ਕੀਤੀ ਗਈ ਅਤੇ ਚਾਈਨਾ ਡੋਰ ਤੋਂ ਹੋਣ ਵਾਲੇ ਹਾਦਸਿਆਂ ਬਾਰੇ ਦੱਸਿਆ ਗਿਆ।ਬੱਚਿਆਂ ਕੋਲੋਂ ਪ੍ਰਣ ਲਿਆ ਗਿਆ ਕਿ ਉਹ ਆਪਣੇ ਘਰ ਤੇ ਮਹੱਲਾ ਵਾਸੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕਰਨਗੇ।ਇਸ ਮੌਕੇ ਸਕੂਲ ਸਟਾਫ ਅਤੇ ਪਿ੍ਰੰਸੀਪਲ ਹਾਜ਼ਰ ਸਨ।

Check Also

DAV Public School Observes Bal Gangadhar Tilak  Martyrdom Day

Amritsar, August 2 (Punjab Post Bureau) – DAV Public School Lawrence Road Amritsar solemnly observed …