ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ) – ਸਿੱਖੀ ਦੇ ਪ੍ਰਚਾਰ-ਪ੍ਰਸਾਰ ਨੂੰ ਪ੍ਰਚੰਡ ਕਰਨ ਹਿੱਤ ਚੀਫ਼ ਖ਼ਾਲਸਾ ਦੀਵਾਨ ਧਰਮ-ਪ੍ਰਚਾਰ ਕਮੇਟੀ ਵਲੋਂ ਦੀਵਾਨ ਦੇ
ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ 12-01-2024 ਦਿਨ ਸ਼ੁਕਰਵਾਰ ਨੂੰ ਸਵੇਰੇ 11:00 ਵਜੇ ਤੋਂ ਲੈ ਕੇ ਦੁਪਹਿਰ 2:30 ਵਜੇ ਤੱਕ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ ਅਤੇ ਦੀਵਾਨ ਸਕੂਲਾਂ ਦੇ 500 ਵਿਦਿਆਰਥੀ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਗੁਰੂ ਵਾਲੇ ਬਨਣਗੇ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਪੰਜ਼ ਪਿਆਰੇ ਪਹੁੰਚ ਕੇ ਵਿਦਿਆਰਥੀਆਂ ਨੂੰ ਅੰਮ੍ਰਿਤਪਾਨ ਕਰਵਾਉਣਗੇ ਅਤੇ ਬੱਚਿਆਂ ਨੂੰ ਸਿੱਖ ਰਹਿਤ ਮਰਿਆਦਾ ਤੇ ਸਿਧਾਂਤਾਂ ਤੋਂ ਜਾਣੂ ਕਰਵਾਉਣਗੇ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤਰਲੋਚਨ ਸਿੰਘ ਨੇ ਦੱਸਿਆ ਕਿ ਦੀਵਾਨ ਅਦਾਰਿਆਂ ਦੇ ਵਿਦਿਆਰਥੀਆਂ ਦੇ ਨਾਲ-ਨਾਲ ਜੇਕਰ ਕੋਈ ਅਧਿਆਪਕ, ਸਟਾਫ ਮੈਂਬਰ, ਬੱਚਿਆਂ ਦੇ ਮਾਪੇ, ਰਿਸ਼ਤੇਦਾਰ ਜਾਂ ਫਿਰ ਕੋਈ ਹੋਰ ਬਾਹਰੋਂ ਵੀ ਮਾਈ-ਭਾਈ ਅੰਮ੍ਰਿਤ ਛੱਕਣ ਦੇ ਚਾਹਵਾਨ ਹੋਣ ਤਾਂ ਉਹ ਉਕਤ ਸਮੇਂ ਅਤੇ ਸਥਾਨ ‘ਤੇ ਪੁੱਜ ਕੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਸਕਦੇ ਹਨ। ਉਹਨਾਂ ਕਿਹਾ ਕਿ ਅੰਮ੍ਰਿਤ ਸੰਚਾਰ ਸਮੇਂ ਧਾਰਨ ਕਰਵਾਏ ਜਾਣ ਵਾਲੇ ਕਕਾਰ ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਲੋਂ ਮੁਫਤ ਦਿੱਤੇ ਜਾਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media