ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਸਿਹਤ ਵਿਭਾਗ ਅੰਮਿ੍ਰਤਸਰ ਸਿਵਲ ਸਰਜਨ ਡਾ ਵਿਜੇ ਕੁਮਾਰ ਵਲੋਂ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ
ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਰਲੀਜ਼ ਕੀਤਾ ਗਿਆ।ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਕਿਹਾ ਕਿ ਸਾਂਸ ਪ੍ਰੋਗਰਾਮ ਤਹਿਤ (ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਉਟ੍ਰਲਾਈਜ ਨਿਮੋਨੀਆ ਸਕਸੈਸਫੁਲ) ਵਰਕਸ਼ਾਪਾਂ ਲਗਾਉਣ ਅਤੇ ਪੋਸਟਰ ਰਲੀਜ਼ ਕਰਨ ਦਾ ਮੁੱਖ ਉਦੇਸ਼ ਨਿਮੋਨੀਆ ਦੇ ਲੱਛਣਾਂ ਦੀ ਜਲਦ ਪਹਿਚਾਣ ਕਰਨਾ ਅਤੇ ਸਮੇਂ ‘ਤੇ ਸਹੀ ਉਪਚਾਰ ਕਰਨਾ ਹੈ, ਤਾ ਜੋ ਨਿਮੋਨੀਆਂ ਕਾਰਣ ਹੋਣ ਵਾਲੀਆ ਮੌਤਾਂ ਦੇ ਦਰ ਵਿੱਚ ਕਮੀਂ ਲਿਆਂਦੀ ਜਾ ਸਕੇ।ਪੂਰੇ ਵਿਸਵ ਭਰ ਵਿੱਚ ਨਿਮੋਨੀਆਂ ਕਾਰਣ ਬਹੁਤ ਸਾਰੇ ਬੱਚਿਆਂ ਦੀ ਮੌਤ ਹੋ ਜਾਂਦੀ ਹੈ।ਇਸੇ ਲਈ ਵਿਸ਼ਵ ਸਿਹਤ ਸੰਸਥਾ ਵਲੋਂ ਸਾਂਸ ਪ੍ਰੋਗਰਾਮ ਤਹਿਤ ਸਮੂਹ ਕਮਿਉਨਟੀ ਹੈਲਥ ਅਫਸਰ, ਸਟਾਫ ਨਰਸਾਂ, ਪੈਰਾਮੈਡੀਕਲ ਸਟਾਫ ਅਤੇ ਆਸ਼ਾ ਵਰਕਰਾਂ ਨੂੰ ਨਿਮੋਨੀਆ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।ਇਸ ਪੋਸਟਰ ਰਾਹੀਂ ਆਮ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਨਿਮੋਨੀਆਂ ਦੇ ਲੱਛਣਾਂ ਦੀ ਤੁਰੰਤ ਪਹਿਚਾਣ ਕਰਕੇ, ਸਮੇਂ ‘ਤੇ ਇਲਾਜ਼ ਕਰਨਾ ਸੰਭਵ ਹੋ ਸਕੇ।
ਜਿਲਾ੍ਹ ਟੀਕਾਰਕਰਣ ਅਫਸਰ ਡਾ. ਭਾਰਤੀ ਧਵਨ ਵਲੋਂ ਟ੍ਰੇਨਿੰਗ ਦਿੱਤੀ ਗਈ ਅਤੇ ਕਿਹਾ ਕਿ ਨਿਮੋਨੀਆਂ ਇਕ ਗੰਭੀਰ ਬੀਮਾਰੀ ਹੈ, ਜੋ ਕਿ ਹਰ ਸਾਲ ਪੂਰੇ ਦੇਸ਼ ਵਿਚ 5 ਸਾਲਾ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਸਭ ਤੋਂ ਵੱਡਾ ਕਾਰਣ ਬਣਦੀ ਹੈ। ਨਿਮੋਨੀਆਂ ਦੇ ਆਮ ਲੱਛਣ ਖਾਂਸੀ ਅਤੇ ਜੁਾਕਮ ਦਾ ਵਧਣਾ, ਤੇਜ਼ੀ ਨਾਲ ਸਾਹ ਲੈਣਾ, ਸਾਹ ਲੈਣ ਸਮੇਂ ਪਸਲੀਆਂ ਦਾ ਧਸਣਾਂ ਅਤੇ ਤੇਜ਼ ਬੁਖਾਰ ਹੋਣਾ ਹੈ।ਇਸ ਤੋਂ ਇਲਾਵਾ ਗੰਭੀਰ ਲੱਛਣਾਂ ਵਿੱਚ ਬੱਚੇ ਦਾ ਖਾ ਪੀ ਨਾ ਸਕਣਾ, ਝਟਕੇ ਆਉਣਾ, ਬੱਚੇ ਦਾ ਨਿਢਾਲ ਹੋਣਾ ਆਦਿ ਹੈ।ਇਹਨਾਂ ਵਿਚੋਂ ਕੋਈ ਲੱਛਣ ਸਾਹਮਣੇ ਆਵੇ ਤਾਂ ਤੁਰੰਤ ਨਜਦੀਕੀ ਸਰਕਾਰੀ ਮਾਹਿਰ ਡਾਕਟਰਾਂ ਕੋਲੋਂ ਇਲਾਜ ਕਰਵਾਉਣਾਂ ਚਾਹੀਦਾ ਹੈ।
ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਨੇ ਕਿਹਾ ਕਿ ਨਮੂਨੀਆਂ ਤੋਂ ਬਚਾਉ ਲਈ ਬੱਚੇ ਨੂੰ ਨਿੱਘਾ ਰੱਖਣਾ, ਸੰਪੂਰਣ ਵੈਕਸੀਨੇਸ਼ਨ ਕਰਾਉਣਾ, ਐਕਸਕਲੁਸਿਵ ਬ੍ਰੈਸਟ ਫੀਡਿੰਗ ਕਰਵਉਣਾ ਅਤੇ ਨਿਮੋਨੀਆਂ ਦੇ ਲੱਛਣਾਂ ਦੀ ਪਹਿਚਣ ਹੋਣਾ ਬਹੁਤ ਜਰੂਰੀ ਹੈ।
ਇਸ ਅਵਸਰ ਤੇ ਡਾ. ਰਘਵ ਗੁਪਤਾ, ਜਿਲ੍ਹਾ ਮਾਸ ਮੀਡੀਆ ਅਫਸਰ ਰਾਜ ਕੌਰ, ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ, ਡਿਪਟੀ ਸੁਖਵਿੰਦਰ ਕੌਰ, ਸੁਰਡੈਂਟ ਸੰਜੀਵ ਕੁਮਾਰ, ਸਮੂਹ ਬਲਾਕ ਐਕਸਟੈਨਸ਼ਨ ਐਜੂਕੇਟਰ ਅਤੇ ਸਮੂਹ ਸਟਾਫ ਹਾਜ਼ਰ ਸੀ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media