Monday, June 1, 2026

ਖ਼ਾਲਸਾ ਕਾਲਜ ਵਿਖੇ ਡਾ. ਜਤਿੰਦਰ ਪਾਲ ਸਿੰਘ ਉਬਰਾਇ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਦੇ ਵਿਦਵਾਨ ਡਾ. ਮੋਹਨ ਸਿੰਘ ਦੀਵਾਨਾ ਦੇ ਬੇਟੇ ਡਾ. ਜਤਿੰਦਰ ਪਾਲ ਸਿੰਘ ਉਬਰਾਇ ਦੇ ਬੀਤੇ

Principal Mehal Singh

ਦਿਨੀ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਅਤੇ ਸਮਾਜ ਸ਼ਾਸਤਰ ਵਿਭਾਗ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਡਾ. ਉਬਰਾਇ ਜੋ ਕਿ ਸੰਸਾਰ ਪੱਧਰ ’ਤੇ ਅਕਾਦਮਿਕ ਜਗਤ ’ਚ ਵਿਦਵਤਾ ਦੀ ਮਿਸਾਲ ਵਜੋਂ ਜਾਣੇ ਜਾਂਦੇ ਸਨ ਦਾ ਜਨਮ ਲਾਹੌਰ (ਪਾਕਿਸਤਾਨ) ਵਿਖੇ 5 ਸਤੰਬਰ 1934 ਨੂੰ ਡਾ. ਮੋਹਨ ਸਿੰਘ ਦੀਵਾਨਾ ਦੇ ਗ੍ਰਹਿ ਵਿਖੇ ਹੋਇਆ।ਡਾ. ਉਬਰਾਇ ਦੇ ਤਿੰਨ ਬੱਚੇ ਹਨ।1955 ’ਚ ਯੂਨੀਵਰਸਿਟੀ ਕਾਲਜ ਲੰਡਨ ਤੋਂ ਇਲੈਕਟ੍ਰੀਕਲ ਇੰਜੀਨਰਿੰਗ ਅਤੇ ਟੈਲੀਕਿਮਿਊਨੀਕੇਸ਼ਨ ’ਚ ਗ੍ਰੈਜੂਏਸ਼ਨ ਦੀ ਡਿਗਰੀ ਹਾਸਲ ਕੀਤੀ।ਲੰਡਨ ਰਹਿੰਦਿਆਂ ਵਿਸ਼ਵ ਪ੍ਰਸਿੱਧ ਸਮਾਜ ਵਿਗਿਆਨੀ ਬੇਸਿਲ ਬਰਨਸਟਿਨ ਨਾਲ ਮੁਲਾਕਾਤ ਹੋਈ ਅਤੇ ਉਨ੍ਹਾਂ ਦੇ ਪ੍ਰਭਾਵ ਨਾਲ ਡਾ. ਉਬਰਾਇ ਸਮਾਜ-ਮਾਨਵ-ਵਿਗਿਆਨ ਦੇ ਖੇਤਰ ’ਚ ਆ ਗਏ।ਬਾਅਦ ’ਚ ਉਨ੍ਹਾਂ ਨੇ ਯੂਨੀਵਰਸਿਟੀ ਆਫ਼ ਮੈਨਚੈਸਟਰ ਲੰਡਨ ਤੋਂ ਐਂਥਰੋਪੋਲੋਜੀ ’ਚ ਮਾਸਟਰ ਦੀ ਡਿਗਰੀ ਹਾਸਲ ਕੀਤੀ।
ਉਨ੍ਹਾਂ ਕਿਹਾ ਕਿ ਡਾ. ਉਬਰਾਇ ਦੀਆਂ ਖੋਜ ਭਰਪੂਰ ਪੁਸਤਕਾਂ ਸਦਾ ਹੀ ਸਾਡੇ ਮਨ-ਮਸਤਕ ਨੂੰ ਰੁਸ਼ਨਾਉਂਦੀਆਂ ਰਹਿਣਗੀਆਂ।2011 ’ਚ ਉਨ੍ਹਾਂ ਨੂੰ ਇੰਡੀਅਨ ਸੋਸ਼ੀਆਲੋਜੀਕਲ ਸੁਸਾਇਟੀ ਵਲੋਂ ਲਾਈਫ਼ ਟਾਇਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਜਦਕਿ 2019 ’ਚ ਇੰਡੀਆ ਇੰਟਰਨੈਸ਼ਨਲ ਸੈਂਟਰ ਦਿੱਲੀ ਵਲੋਂ ਉਨ੍ਹਾਂ ਦੇ ਸਨਮਾਨ ’ਚ ਫੰਕਸ਼ਨ ਦਾ ਆਯੋਜਨ ਕੀਤਾ।ਵਿਸ਼ਵ ਪ੍ਰਸਿੱਧ ਪੰਜਾਬੀ ਚਿੰਤਕ ਡਾ. ਉਬਰਾਇ ਨੂੰ ਸ਼ਰਧਾਂਜਲੀ ਭੇਟ ਕਰਨ ਵਾਲਿਆਂ ’ਚ ਪੰਜਾਬੀ ਅਤੇ ਸਮਾਜ ਵਿਗਿਆਨ ਵਿਭਾਗ ਦੇ ਅਧਿਆਪਕ ਵੱਡੀ ਗਿਣਤੀ ’ਚ ਹਾਜ਼ਰ ਸਨ।

 

 

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …