Saturday, October 24, 2026

ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ

ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ ਦੀ ਅਗਵਾਈ ਹੇਠ ਬਲਾਕ ਮਹਿਤਾ ਵਿਖੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ 350 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ।
ਵਰਿਆਮ ਸਿੰਘ ਨੇ ਦੱਸਿਆ ਕਿ ਸੈਮੀਨਾਰ ਵਿੱਚ ਮਾਹਿਰਾਂ ਵਲੋਂ ਕਿਸਾਨਾਂ ਨੂੰ ਦੁੱਧ ਉਤਪਾਦਨ, ਵਿਭਾਗੀ ਸਕੀਮਾਂ ਜਿਵੇ ਡੀ.ਡੀ 8, ਕੈਟਲ ਸ਼ੈਡ, ਮਿਲਕਿੰਗ ਮਸ਼ੀਨ ਆਦਿ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਤਾਂ ਜੋ ਉਹ ਹਾਈਟੈਕ ਮਸ਼ਨੀਰੀ, ਚਾਰਾ ਪ੍ਰਬੰਧਨ, ਸਾਈਲੇਜ ਬੇਲਰ ਅਤੇ ਟੀ.ਐਮ.ਆਰ ਆਦਿ ‘ਤੇ ਮਿਲ ਰਹੀ 50 ਫੀਸਦੀ ਰਿਆਇਤ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ।ਕਿਸਾਨਾਂ ਨੂੰ ਵਿਭਾਗੀ ਕਿੱਟਾਂ, ਮਿਨਰਲ ਮਿਕਸਚਰ ਵੀ ਵੰਡੇ ਗਏ।
ਇਸ ਮੋਕੇ ਗੁਰਪਿੰਦਰ ਸਿੰਘ ਚੇਅਰਮੈਨ ਮਾਰਕਿਟ ਕਮੇਟੀ, ਰਜਿੰਦਰ ਸਿੰਘ ਜਿਲ੍ਹਾ ਪ੍ਰਧਾਨ ਬਿਆਨ, ਗੁਰਚਰਨ ਸਿੰਘ, ਨਵਜੋਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ-1, ਜੋਤੀ ਸ਼ਰਮਾ, ਰਾਜੀਵ ਕੁਮਾਰ ਡੇਅਰੀ ਫੀਲਡ ਸਹਾਇਕ, ਸੁਖਬੀਰ ਕੌਰ ਸਟੈਨੋ ਟਾਈਪਿਸਟ, ਰਾਹੁਲ ਸ਼ਰਮਾ ਕਲਰਕ ਅਤੇ ਕਸ਼ਮੀਰ ਸਿੰਘ ਰਿਟਾ. ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਸੈਮੀਨਾਰ ਵਿੱਚ ਭਾਗ ਲਿਆ ਅਤੇ ਐਨ.ਐਨ.ਐਮ ਸੀਕਮਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …