Saturday, March 14, 2026

ਉਸਾਰੀ ਕਿਰਤੀਆਂ ਨੂੰ ਮਿਲੇਗੀ ਵੱਖ-ਵੱਖ ਸਕੀਮਾਂ ਅਧੀਨ 57 ਲੱਖ ਤੋਂ ਵੱਧ ਦੀ ਸਹਾਇਤਾ ਰਾਸ਼ੀ – ਡੀ.ਸੀ

ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਦੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਵਿਭਾਗ ਨੂੰ ਵੱਖ-ਵੱਖ ਸਕੀਮਾਂ ਤਹਿਤ ਪ੍ਰਾਪਤ ਹੋਈਆਂ।375 ਅਰਜ਼ੀਆਂ ਨੂੰ ਪ੍ਰਵਾਨਗੀ ਦਿੰਦੇ ਹੋਏ ਇਨ੍ਹਾ ਦੇ ਲਾਭਪਾਤਰੀਆਂ ਨੂੰ 57 ਲੱਖ 37 ਹਜ਼ਾਰ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ।
ਡਿਪਟੀ ਕਮਿਸ਼ਨਰ ਥੋਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸਬ ਡਵੀਜ਼ਨ ਅੰਮ੍ਰਿਤਸਰ 1 ਅਤੇ 2 ਨਾਲ ਸਬੰਧਤ ਆਨਲਾਈਨ ਪ੍ਰਾਪਤ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਜਿਵੇਂ ਕਿ ਵਜੀਫਾ ਸਕੀਮ ਅਧੀਨ 365 ਕੇਸਾਂ ਲਈ 41 ਲੱਖ 84 ਹਜ਼ਾਰ, ਸ਼ਗਨ ਸਕੀਮ ਲਈ ਪ੍ਰਾਪਤ 6 ਅਰਜ਼ੀਆਂ ਲਈ 1 ਲੱਖ 53 ਹਜ਼ਾਰ, ਐਕਸਗ੍ਰੇਸ਼ੀਅ ਸਬੰਧੀ 7 ਕੇਸਾਂ ਲਈ 14 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ।ਉਨਾਂ ਉਕਤ ਕੇਸਾਂ ਨੂੰ ਪ੍ਰਵਾਨ ਕਰਦੇ ਹੋਏ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਵਿਭਾਗ ਵਲੋਂ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਇਹ ਕਿਰਤੀ ਲੋਕ ਵਿਭਾਗ ਨਾਲ ਜੁੜ ਕੇ ਲਾਭ ਲੈ ਸਕਣ।ਉਨਾਂ ਕਿਹਾ ਕਿ ਉਸਾਰੀ ਦੇ ਕਿੱਤੇ ਵਿੱਚ ਕੰਮ ਕਰਦੇ ਹਰੇਕ ਕਿਰਤੀ ਦਾ ਕਾਰਡ ਬਣਾਇਆ ਜਾਵੇ ਅਤੇ ਇਹ ਕਾਰਡ ਬਨਾਉਣ ਲਈ ਵਿਭਾਗ ਵਿਸ਼ੇਸ਼ ਉਪਰਾਲੇ ਕਰੇ।
ਡੀ.ਸੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਰਾਜ ਮਿਸਤਰੀ, ਇੱਟਾਂ/ਸੀਮਿੰਟ ਫੜਾਉਣ ਵਾਲੇ ਮਜ਼ਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟਰੀਸ਼ਨ ਦਾ ਕੰਮ ਕਰਨ ਵਾਲੇ ਬੋਰਡ ਅਧੀਨ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਕਿਸੇ ਸਰਕਾਰੀ, ਅਰਧ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਵਿੱਚ ਇਮਾਰਤਾਂ, ਸੜਕਾਂ, ਨਹਿਰਾਂ, ਬਿਜਲੀ ਦੇ ਉਤਪਾਦਨ ਜਾਂ ਵੰਡ, ਟੈਲੀਫੋਨ, ਤਾਰ, ਰੇਡੀਓ, ਰੇਲ, ਹਵਾਈ ਅੱਡੇ ਆਦਿ ਵਿਖੇ ਉਸਾਰੀ, ਮੁਰੰਮਤ, ਰੱਖ-ਰਖਾਅ ਜਾਂ ਤੋੜ ਫੋੜ ਦੇ ਕੰਮ ਲਈ ਕੁਸ਼ਲ/ਅਰਧਕੁਸ਼ਲ, ਕਾਰੀਗਰ ਜਾਂ ਸੁਪਰਵਾਈਜ਼ਰ ਦੇ ਤੌਰ ’ਤੇ ਤਨਖਾਹ ਜਾਂ ਮਿਹਨਤਾਨਾ ਲੈ ਕੇ ਕੰਮ ਕਰਨ ਵਾਲਾ ਵਿਅਕਤੀ ਵੀ ਰਜਿਸਟਰੇਸ਼ਨ ਯੋਗ ਹੈ।ਉਨ੍ਹਾਂ ਅੱਗੇ ਦੱਸਿਆ ਕਿ ਲਾਭਪਾਤਰੀ ਦੀ ਉਮਰ 18 ਤੋਂ 60 ਸਾਲ ਵਿਚਕਾਰ ਹੋਣੀ ਚਾਹੀਦੀ ਹੈ ਅਤੇ ਪਿਛਲੇ 12 ਮਹੀਨਿਆਂ ਦੌਰਾਨ ਪੰਜਾਬ ਵਿੱਚ 90 ਦਿਨ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ, ਬੋਰਡ ਦੇ ਲਾਭਪਾਤਰੀ ਵਜੋਂ ਆਪਣੇ ਅਤੇ ਪਰਿਵਾਰਕ ਮੈਂਬਰਾਂ ਦੇ ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ, ਜਨਮ ਮਿਤੀ ਦਾ ਸਬੂਤ, ਪਰਿਵਾਰ ਦੀ ਫੋਟੋ ਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਆਪਣੇ ਨੇੜਲੇ ਸੇਵਾ ਕੇਂਦਰ ਵਿੱਚ ਜਾ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …